ਵਿਸਾਖੀ ਮੌਕੇ ਰੁਸ਼ਨਾਇਆ ਤਖਤ ਸ੍ਰੀ ਕੇਸਗੜ੍ਹ ਸਾਹਿਬ, ਪਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

Monday, Apr 13, 2020 - 06:08 PM (IST)

ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ)— ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੰਪੂਰਨਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ 'ਚ ਕੀਰਤਨ ਸਮਨਦੀਪ ਸਿੰਘ ਨੇ ਕੀਤਾ।

PunjabKesari

ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਭਾਵੇਂ ਕਿ ਵਿਸਾਖੀ ਮੌਕੇ ਗੁਰੂ ਘਰਾਂ 'ਚ ਇਕੱਠ ਕਰਨ ਤੋਂ ਗੁਰੇਜ਼ ਕੀਤਾ ਗਿਆ ਸੀ ਪਰ ਫਿਰ ਵੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਗਿਣਤੀ ਰਹੀ ਹੈ ਪਰ ਨਾਲ ਹੀ ਦੂਰੀ ਬਣਾਏ ਰੱਖਣ ਦੀ ਮਰਿਆਦਾ ਦੀ ਪਾਲਣਾ ਕੀਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੈੱਡ ਗ੍ਰੰਥੀ ਭਾਈ ਫੁੱਲਾ ਸਿੰਘ ਵੱਲੋਂ ਵਿਸਾਖੀ ਦੇ ਇਤਿਹਾਸ ਅਤੇ ਸੰਗਤਾਂ ਨੂੰ ਚਾਨਣਾ ਵੀ ਪਾਇਆ ਗਿਆ। ਇਸ ਮੌਕੇ ਸੰਗਤਾਂ ਸੰਗਤਾਂ ਨੂੰ ਅੰਮ੍ਰਿਤਪਾਨ ਵੀ ਕਰਵਾਇਆ ਗਿਆ।

PunjabKesari

ਭਗਵੰਤ ਮਾਨ ਦੇ ਬਿਆਨ ਦੀ ਕੀਤੀ ਨਿਖੇਧੀ, ਕਿਹਾ-ਮੰਗਣ ਮੁਆਫੀ
ਇਸ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਰੂਰ ਤੋਂ ਐੱਮ. ਪੀ. ਭਗਵੰਤ ਮਾਨ ਦੇ ਬਿਆਨ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਅਕਾਲ ਤਖਤ ਸਾਹਿਬ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਹੋਲੇ-ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ 'ਚ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਸੀ ਕਿ ਖਾਲਸਾ ਬੇਪਰਵਾਹ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਕਿਸੇ ਨੇ ਖਾਲਸੇ ਦੀ ਬੇਪਰਵਾਹੀ ਦੇਖਣੀ ਹੈ ਤਾਂ ਉਹ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ-ਮਹੱਲੇ 'ਤੇ ਆ ਕੇ ਦਿਸੀ। ਕਿਸ ਤਰ੍ਹਾਂ ਸੰਗਤਾਂ ਦਾ ਠਾਠਾ ਮਾਰਦਾ ਹੋਇਆ ਇਕੱਠ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

PunjabKesari


shivani attri

Content Editor

Related News