ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਤਖਤ ਸ੍ਰੀ ਦਮਦਮਾ ਸਾਹਿਬ ''ਚ ਮੀਟਿੰਗ

Thursday, Jan 18, 2018 - 12:33 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਤਖਤ ਸ੍ਰੀ ਦਮਦਮਾ ਸਾਹਿਬ ''ਚ ਮੀਟਿੰਗ

ਤਲਵੰਡੀ ਸਾਬੋ (ਮੁਨੀਸ਼) — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 'ਚ ਆ ਰਹੇ 550ਵੇਂ ਪ੍ਰਕਾਸ਼ ਦਿਹਾੜੇ ਸੰਬੰਧੀ ਵਿਚਾਰ ਕਰਨ ਲਈ ਮੀਟਿੰਗ ਰੱਖੀ ਗਈ। ਇਸ ਮੀਟਿੰਗ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਧਰਮ ਪ੍ਰਚਾਰ ਕਰਨ ਵਾਲੇ ਸਮੂਹ ਮੁਲਾਜ਼ਿਮ ਤੇ ਅਧਿਕਾਰੀ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ। ਜ਼ਿਕਰਯੋਗ ਹੈ ਕਿ ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸਿੰਕਦਰ ਸਿੰਘ ਮਲੂਕਾ ਵੀ ਪਹੁੰਚੇ।


Related News