550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮਾ ਸਾਹਿਬ ਵਿਖੇ ਲਗਾਏ ਗਏ ਫਲਾਂ ਦੇ ਬਾਗ

Monday, Sep 16, 2019 - 04:26 PM (IST)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮਾ ਸਾਹਿਬ ਵਿਖੇ ਲਗਾਏ ਗਏ ਫਲਾਂ ਦੇ ਬਾਗ

ਦਮਦਮਾ ਸਾਹਿਬ (ਗਰਗ) - ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਉਪਰਾਲੇ ਕੀਤਾ ਜਾ ਰਹੇ ਹਨ। ਅਜਿਹਾ ਹੀ ਇਕ ਅਨੋਖਾ ਉਪਰਾਲਾ ਸਿੱਖ ਕੌਮ ਦੇ ਚੌਥੇ ਤਖ਼ਤ ਦਮਦਮਾ ਸਾਹਿਬ ਵਿਖੇ ਵੀ ਕੀਤਾ ਜਾ ਰਿਹਾ ਹੈ। ਇਸ ਸਥਾਨ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫਲਾਂ ਦੇ ਬਾਗ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਹੈ। ਕਾਰਸੇਵਾ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਮੌਜੂਦਾ ਸਮੇਂ 'ਚ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦੋ ਏਕੜ ਅੰਬਾਂ ਦੇ ਬਾਗ ਲਗਾਏ ਜਾ ਰਹੇ ਹਨ, ਜਦਕਿ ਇਸ ਤੋਂ ਪਹਿਲਾਂ 10 ਏਕੜ ਕਿਨੂੰ ਅਤੇ 12 ਏਕੜ ਅਮਰੂਦ ਦੇ ਬਾਗ ਲਗਾਏ ਜਾ ਚੁੱਕੇ ਹਨ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੜਕਾਂ ਦੇ ਕਿਨਾਰਿਆਂ 'ਤੇ ਪੌਦੇ ਲਗਾਏ ਜਾ ਚੁੱਕੇ ਹਨ ਅਤੇ ਹੁਣ ਜੰਗਲ ਲਗਾਉਣ ਦੀ ਮੁਹਿੰਮ ਆਰੰਭ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਵੰਬਰ ਮਹੀਨੇ 'ਚ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਚਾਰੇ ਪਾਸੇ ਤੋਂ ਬੂਟਿਆਂ ਨਾਲ ਸਜਾਇਆ ਜਾਵੇਗਾ।


author

rajwinder kaur

Content Editor

Related News