ਅਕਾਲੀ ਕਾਰਕੁੰਨਾਂ ਦਾ ਕਾਫ਼ਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

Thursday, Sep 24, 2020 - 11:55 AM (IST)

ਅਕਾਲੀ ਕਾਰਕੁੰਨਾਂ ਦਾ ਕਾਫ਼ਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਰਹੇ ਹਰਸਿਮਰਤ ਕੌਰ ਬਾਦਲ ਦੇ ਸਵਾਗਤ ਲਈ ਅਕਾਲੀ ਵਰਕਰਾਂ ਦਾ ਕਾਫ਼ਲਾ ਰਵਾਨਾ ਹੋਇਆ ਹੈ। ਖੇਤੀਬਾੜੀ ਸਬੰਧੀ ਆਰਡੀਨੈਂਸਾ ਵਿਰੁੱਧ ਕੇਂਦਰ ਸਰਕਾਰ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਪਹੁੰਚ ਰਹੇ ਹਰਸਿਮਰਤ ਕੌਰ ਬਾਦਲ ਦੇ ਸਵਾਗਤ ਲਈ ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ 'ਚ ਰਵਾਨਾ ਹੋਇਆ।

ਇਹ ਵੀ ਪੜ੍ਹੋ: ਅਸਤੀਫ਼ਾ ਦੇਣ ਮਗਰੋਂ ਅੱਜ ਪੰਜਾਬ ਪਰਤੇਗੀ ਹਰਸਿਮਰਤ, ਸਵਾਗਤ ਲਈ 100 ਗੱਡੀਆਂ ਦਾ ਕਾਫ਼ਲਾ ਰਵਾਨਾ

PunjabKesari

ਅਕਾਲੀ ਵਰਕਰਾਂ ਨੇ ਕਿਹਾ ਕਿ ਅਕਾਲੀ ਦਲ ਵਲੋਂ ਖੇਤੀਬਾੜੀ ਸਬੰਧੀ ਆਰਡੀਨੈਂਸਾਂ ਵਿਰੁੱਧ ਜੋ ਵੀ ਅਗਲੇਰੇ ਪ੍ਰੋਗਰਾਮ ਦਿੱਤੇ ਜਾਣਗੇ ਉਨ੍ਹਾਂ 'ਚ ਵਧ ਚੜ੍ਹ ਕੇ ਭਾਗ ਲਿਆ ਜਾਵੇਗਾ। ਇਸ ਦੌਰਾਨ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਹੈ ਅਤੇ ਕਿਸਾਨਾਂ ਦਾ ਸਾਥ ਦੇਣ ਦਾ ਫ਼ੈਸਲਾ ਲਿਆ। ਪਾਰਟੀ ਲਈ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤ ਪਹਿਲਾਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਭਲੇ ਲਈ ਕੰਮ ਕੀਤਾ ਹੈ।ਪਾਰਟੀ ਵਲੋਂ ਜੋ ਵੀ ਪ੍ਰੋਗਰਾਮ ਕਿਸਾਨਾਂ ਦੇ ਹੱਕ 'ਚ ਉਲੀਕੇ ਜਾਣਗੇ। ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਵਰਕਰ ਇਨ੍ਹਾਂ ਪ੍ਰੋਗਰਾਮਾਂ 'ਚ ਵਧ ਚੜ੍ਹ ਕੇ ਹਿੱਸਾ ਪਾਉਣਗੇ।

ਇਹ ਵੀ ਪੜ੍ਹੋ:  ਖੇਤੀ ਬਿੱਲਾਂ ਦੇ ਵਿਰੋਧ 'ਚ ਯੂਥ ਕਾਂਗਰਸੀਆਂ ਨੇ ਸੰਨੀ ਦਿਓਲ ਦੀ ਤਸਵੀਰ 'ਤੇ ਮਲੀ ਕਾਲਖ਼

PunjabKesari


author

Shyna

Content Editor

Related News