ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਮੀਟਿੰਗ ’ਚ ਨਵੇਂ ਹਸਪਤਾਲ ਅਤੇ ਮੈਡੀਕਲ ਕਾਲਜ ਨੂੰ ਮਿਲੀ ਪ੍ਰਵਾਨਗੀ
Wednesday, Jun 16, 2021 - 06:31 PM (IST)
ਅੰਮ੍ਰਿਤਸਰ (ਸਰਬਜੀਤ) - ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਆਨਲਾਈਨ ਮੀਟਿੰਗ ਭੁਪਿੰਦਰ ਸਿੰਘ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਅਤੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਵਲੋਂ ਸਮੂਹ ਮੈਂਬਰਾਂ ਨਾਲ ਮਿਲ ਕੇ ਹਰਪਾਲ ਸਿੰਘ ਭਾਟੀਆ ਨੂੰ ਬੋਰਡ ਦਾ ਮੈਂਬਰ ਨਾਮਜ਼ਦ ਕੀਤਾ ਗਿਆ। ਮੀਟਿੰਗ ਵਿੱਚ ਸਰਵ ਸੰਮਤੀ ਨਾਲ ਗੁਰਦੁਆਰਾ ਬੋਰਡ ਦਾ ਸਾਲ 2021-2022 ਦਾ ਸਾਲਾਨਾ ਬਜਟ 65 ਕਰੋੜ 93 ਲੱਖ 20 ਹਜ਼ਾਰ ਰੁਪਏ ਪਾਸ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ! ਪੁੱਤਾਂ ਨੂੰ ਮਾਂ ਨਾਲੋਂ ਪਿਆਰੀ ਹੋਈ ਜ਼ਮੀਨ, ਬਜ਼ੁਰਗ ਮਾਤਾ ਨੇ ਸੋਸ਼ਲ ਮੀਡੀਆ 'ਤੇ ਸੁਣਾਏ ਦੁਖੜੇ (ਵੀਡੀਓ)
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮਿਨਹਾਸ ਅਤੇ ਬਾਵਾ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰਤਾਗੱਦੀ ਸਮਾਗਮ ਸਮੇਂ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਵੰਤ ਸਿੰਘ ਵਲੋਂ ਸਮੂਹ ਸੰਗਤਾਂ ਨੂੰ ਸੰਦੇਸ਼ ਜਾਰੀ ਕੀਤਾ ਗਿਆ ਸੀ ਕਿ ਸ੍ਰੀ ਹਜ਼ੂਰ ਸਾਹਿਬ ਦੀਆਂ ਸੰਗਤਾਂ ਨੂੰ ਸ਼ਹਿਰ ਵਿੱਚ ਮੈਡੀਕਲ ਸਹੂਲਤ ਨਾ ਹੋਣ ਕਰਕੇ ਬਾਹਰ ਜਾ ਕੇ ਆਪਣਾ ਇਲਾਜ ਕਰਵਾਣਾ ਪੈਂਦਾ ਹੈ। ਇਸ ਮੁਸ਼ਕਲ ਦੇ ਹੱਲ ਲਈ 1 ਮਾਲਟੀਸਪੇਸ਼ਲ ਹਸਪਤਾਲ ਹਜ਼ੂਰ ਸਾਹਿਬ ਵਿੱਚ ਖੋਲ੍ਹਿਆ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਉੱਚ ਪੱਧਰੀ ਵਰਤਮਾਨ ਸਿਖਿਆ ਪ੍ਰਨਾਲੀ ਨਾਲ ਜੋੜਨ ਵਾਲਾ ਸਕੂਲ ਵੀ ਖੋਲ੍ਹਿਆ ਜਾਵੇ। ਮੀਟਿੰਗ ਵਿੱਚ ਜੱਥੇਦਾਰ ਬਾਬਾ ਕੁਲਵੰਤ ਸਿੰਘ ਦੀ ਪ੍ਰੇਰਨਾ ਸਦਕਾ ਬੋਰਡ ਵਲੋਂ ਨਵੇਂ ਹਸਪਤਾਲ ਅਤੇ ਮੈਡੀਕਲ ਕਾਲਜ ਨੂੰ ਬਣਾਉਣ ਦੀ ਪ੍ਰਵਾਨਗੀ ਸਮੂਹ ਮੈਂਬਰ ਸਾਹਿਬਾਨ ਅਤੇ ਅਹੁਦੇਦਾਰਾਂ ਦੀ ਸਹਿਮਤੀ ਨਾਲ ਹੋਈ।
ਪੜ੍ਹੋ ਇਹ ਵੀ ਖ਼ਬਰ - ਬੱਲੇ ਓ ਕੁੜੀਏ ਤੇਰੇ! ਸੁਪਰੀਮ ਕੋਰਟ ਦੀ ਵਕੀਲ ਗੁਆਂਢੀਆਂ ਦੇ ਖੇਤਾਂ ’ਚ ਲੱਗਾ ਰਹੀ ਹੈ ‘ਝੋਨਾ’, ਵੇਖੋ ਵੀਡੀਓ
ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਅਤੇ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੋਰਡ ਦੀ ਮੀਟਿੰਗ ਵਿੱਚ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਪ੍ਰੇਰਨਾ ਨਾਲ ਬੋਰਡ ਵਲੋਂ ਨਵੇਂ ਹਸਪਤਾਲ ਅਤੇ ਮੈਡੀਕਲ ਕਾਲਜ ਨੂੰ ਬਣਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸਾਰੇ ਕਾਰਜ ਲਈ ਇਕ 13 ਮੈਂਬਰੀ ਅਡਵਾਈਜ਼ਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਕਨਵੀਨਰ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਬਣਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਨਸ਼ੇ ਦੇ ਦੈਂਤ ਨੇ ਖੋਹ ਲਈਆਂ ਇਕ ਹੋਰ ਪਰਿਵਾਰ ਦੀਆਂ ਖ਼ੁਸ਼ੀਆਂ, ਕੁਝ ਸਮਾਂ ਪਹਿਲਾਂ ਹੋਇਆ ਸੀ ਨੌਜਵਾਨ ਦਾ ਵਿਆਹ
ਇਸ ਕਮੇਟੀ ਵਿੱਚ ਸ਼ਿਰੋਮਣੀ ਕਮੇਟੀ ਦੇ ਪ੍ਰਧਾਨ ਯਾਂ 1 ਮੈਂਬਰ, ਤਰਲੋਚਨ ਸਿੰਘ ਸਾਬਕਾ ਮੇਂਬਰ ਪਾਰਲੀਮੈਂਟ, ਸੁਰਿੰਦਰ ਸਿੰਘ ਕੰਧਾਰੀ ਦੁਬਈ ਵਾਲੇ, ਕ੍ਰਿਕੇਟਰ ਹਰਭਜਨ ਸਿੰਘ, ਗਾਇਕ ਅਮਰੀਕ ਸਿੰਘ ਮੀਕਾ, ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਇੰਦੌਰ ਨਿਵਾਸੀ ਹਰਪਾਲ ਸਿੰਘ ਭਾਟੀਆ ਮੈਂਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਅਤੇ ਇਸ ਤੋਂ ਇਲਾਵਾ ਦੁਨੀਆ ਭਰ ਤੋਂ 5 ਹੋਰ ਮੈਂਬਰਾਂ ਦੀ ਨਿਯੁਕਤੀ ਕੋਆਰਡੀਨੇਟਰ ਵਿਕਰਮਜੀਤ ਸਿੰਘ ਸਾਹਨੀ ਵਲੋਂ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਮਿਹਾਸ ਅਤੇ ਬਾਵਾ ਨੇ ਅੱਗੋਂ ਦੱਸਿਆ ਕਿ ਇਸ ਹਸਪਤਾਲ ਵਿੱਚ ਕੋਵਿਡਸੈਂਟਰ, ਡਾਇਲਸਿਸ ਸੈਂਟਰ, ਆਇ.ਸੀ.ਯੂ. ਵਰਗੀਆਂ ਸੁਵਿਧਾਵਾਂ ਨਾਲ ਲੈਸ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਜੱਥੇਦਾਰ ਸਾਹਿਬ ਨੇ ਗੁਰਤਾਗੱਦੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਦੇਸ਼ ਦਿੱਤਾ ਸੀ ਕਿ ਗੁਰਦੁਆਰਾ ਬੋਰਡ ਵਿੱਚ ਜਮ੍ਹਾ ਸੋਨਾ ਸੰਗਤਾਂ ਲਈ ਹਸਪਤਾਲ ਬਣਾਉਣ ਲਈ ਵਰਤਿਆ ਜਾਵੇ, ਕਿਉਂਕਿ ਇਸ ਵੇਲੇ ਸੰਗਤਾਂ ਨੂੰ ਮੈਡੀਕਲ ਸਹੂਲਤਾਂ ਦੇਣਾ ਸਮੇਂ ਦੀ ਵੱਡੀ ਲੋੜ ਹੈ। ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਬੁੰਗਈ ਸਕੱਤਰ, ਪਰਮਜੋਤ ਸਿੰਘ ਚਹਿਲ ਮੈਬਰ ਅਤੇ ਕੋ ਆਰਡੀਨੇਟਰ, ਮੈਂਬਰ ਭਾਈ ਗੌਬਿੰਦ ਸਿੰਘ ਲੌਂਗੋਵਾਲ, ਰਘੂਜੀਤ ਸਿੰਘ ਵਿਰਕ, ਹਰਪਾਲ ਸਿੰਘ ਭਾਟੀਆ, ਮਨਪ੍ਰੀਤ ਸਿੰਘ ਕੁੰਜੀਵਾਲੇ ਅਤੇ ਹੋਰ ਮੈਂਬਰ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ