ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ''ਚ ਸ਼੍ਰੋਮਣੀ ਕਮੇਟੀ ਨੇ ਬਣਾਈ 5 ਮੈਂਬਰੀ ਕਮੇਟੀ

Monday, Sep 20, 2021 - 07:04 PM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ''ਚ ਸ਼੍ਰੋਮਣੀ ਕਮੇਟੀ ਨੇ ਬਣਾਈ 5 ਮੈਂਬਰੀ ਕਮੇਟੀ

ਸ਼੍ਰੀ ਅਨੰਦਪੁਰ ਸਾਹਿਬ (ਜ.ਬ.)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਆਪਣੀ 5 ਮੈਂਬਰੀ ਪੜਤਾਲੀਆ ਕਮੇਟੀ ਦਾ ਗਠਨ ਕੀਤਾ ਹੈ, ਜੋ 25 ਸਤੰਬਰ ਤੱਕ ਆਪਣੀ ਰਿਪੋਰਟ ਪੇਸ਼ ਕਰੇਗੀ। ਇਹ ਜਾਣਕਾਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰ ਸੰਮੇਲਨ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪੜਤਾਲੀਆ ਕਮੇਟੀ ਵਿਚ ਐਗਜੈਕਟਿਵ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਟੋਹੜਾ, ਗੁਰਬਖਸ਼ ਸਿੰਘ ਖ਼ਾਲਸਾ, ਦਲਜੀਤ ਸਿੰਘ ਭਿੰਡਰ, ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ ਐਡੀਸ਼ਨਲ ਸੈਕਟਰੀ ਨੂੰ ਸ਼ਾਮਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਚਰਨਜੀਤ ਚੰਨੀ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣਨ ਨਾਲ ਦੋਆਬਾ ਦੀ ਦਲਿਤ ਰਾਜਨੀਤੀ ’ਚ ਬਣਨਗੇ ਨਵੇਂ ਸਮੀਕਰਨ

ਇਕ ਸਵਾਲ ਦੇ ਜਵਾਬ ਵਿਚ ਸਿੰਘ ਸਾਹਿਬ ਨੇ ਕਿਹਾ ਕਿ ਹੁਣ ਤੱਕ ਦੀ ਪ੍ਰਸਾਸ਼ਨ ਦੀ ਕਾਰਗੁਜ਼ਾਰੀ ਤੋਂ ਉਹ ਬਿਲਕੁਲ ਸੰਤੁਸ਼ਟ ਨਹੀ ਹਨ, ਕਿਉਂਕਿ ਪੁਲਸ ਇਸ ਕੇਸ ਵਿਚ ਵੀ ਮਾਨਸਿਕ ਪ੍ਰੇਸ਼ਾਨੀ ਜਾਂ ਨਸ਼ੇੜੀ ਦੱਸਣ ਦੀ ਕੋਸ਼ਿਸ਼ ਕਰ ਰਹੀ ਹੈ। ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਚੰਗੇ ਵਕੀਲਾਂ ਦਾ ਪੈਨਲ ਬਣਾ ਕੇ ਇਸ ਕੇਸ ਦੀ ਪੈਰਵੀ ਕਰਾਂਗੇ। ਉਨ੍ਹਾਂ ਕਿਹਾ ਸੋਚੀ ਸਮਝੀ ਸਾਜਿਸ਼ ਤਹਿਤ ਗੂਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਧਾਰਮਿਕ ਅਸਥਾਨ 'ਤੇ ਇਸ ਤਰਾਂ ਦੀ ਕੋਈ ਘਟਨਾ ਨਹੀਂ ਵਾਪਰਦੀ।

ਸਾਨੂੰ ਜਾਣਬੁੱਝ ਕੇ ਅਜਿਹਾ ਕਰਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਅਸੀਂ ਇਸ ਕੇਸ ਦੀ ਤਹਿ ਤੱਕ ਜਾ ਕੇ ਸਚਾਈ ਸਾਹਮਣੇ ਲਿਆਵਾਂਗੇ। ਇਸ ਮੌਕੇ ਉਨ੍ਹਾਂ ਦੇ ਨਾਲ ਅਜਮੇਰ ਸਿੰਘ ਖੇੜਾ ਕਾਰਜਕਰਨੀ ਮੈਂਬਰ, ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਕੁਰਸੀ ਖੁੱਸਣ ਤੋਂ ਬਾਅਦ ਲੁਧਿਆਣਾ 'ਚ ਕੈਪਟਨ ਅਮਰਿੰਦਰ ਸਿੰਘ ਦੇ ਉਤਰਣ ਲੱਗੇ ਪੋਸਟਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News