ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਮਗਰੋਂ ਦਾਦੂਵਾਲ ਨੇ ਜਤਾਇਆ ਵੱਡਾ ਖ਼ਦਸ਼ਾ (ਵੀਡੀਓ)

09/14/2021 4:15:27 PM

ਸ੍ਰੀ ਆਨੰਦਪੁਰ ਸਾਹਿਬ (ਚੋਵੇਸ਼ ਲਟਾਵਾ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਆਪਣੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਬਲਜੀਤ ਸਿੰਘ ਦਾਦੂਵਾਲ ਨੇ ਬੇਅਦਬੀ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਾਦੂਵਾਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਨਾ ਬੇਅਦਬੀ ਦੀਆਂ ਘਟਨਾਵਾਂ ਰੁਕਿਆ ਸਨ ਅਤੇ ਨਾ ਹੁਣ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਬੰਧਾਂ ਦੀ ਕੋਈ ਘਾਟ ਨਹੀਂ ਹੈ। ਸੇਵਾਦਾਰ ਹਰ ਸਮੇਂ ਮੌਜੂਦ ਰਹਿੰਦੇ ਹਨ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਦਾਦੂਵਾਲ ਨੇ ਕਿਹਾ ਕਿ ਜੇਕਰ ਇਸ ਅਸਥਾਨ ’ਤੇ ਕੋਈ ਵਿਅਕਤੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਹ ਉਨ੍ਹਾਂ ਅਸਥਾਨਾਂ ’ਤੇ ਜਿੱਥੇ ਸੇਵਾਦਾਰ ਨਹੀਂ ਹੁੰਦੇ। ਅਜਿਹੀਆਂ ਘਟਨਾਵਾਂ ਉਸ ਸਥਾਨ ’ਤੇ ਬੜੇ ਸੌਖੇ ਤਰੀਕੇ ਨਾਲ ਕੀਤੀਆਂ ਜਾ ਸਕਦੀਆਂ ਹਨ। ਦਾਦੂਵਾਲ ਨੇ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਸਾਜ਼ਿਸ਼ ਦੇ ਤਹਿਤ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਦੇ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਵਿਅਕਤੀ ਹੀ ਹੁੰਦਾ ਹੈ। ਇਨ੍ਹਾਂ ਮਾਸਟਰਮਾਈਂਡ ਵਿਅਕਤੀਆਂ ਨੂੰ ਫੜ ਕੇ ਪੂਰੇ ਮਾਮਲਿਆਂ ਦੀ ਬਰੀਕੀ ਨਾਲ ਜਾਂਚ ਕਰਨੀ ਚਾਹੀਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਮੌਕੇ ਜਿੱਥੇ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ, ਉਥੇ ਮੌਜੂਦਾ ਸਮੇਂ ਵਿੱਚ ਵੀ ਇਹ ਘਟਨਾਵਾਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਆਉਣ ਵਾਲੇ ਦਿਨਾਂ ’ਚ ਬੇਅਦਬੀ ਦੀਆਂ ਘਟਨਾਵਾਂ ਹੋਰ ਵੱਧ ਸਕਦੀਆਂ ਹਨ। ਮੌਜੂਦਾ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਬੇਅਦਬੀਆਂ ਦੇ ਮਸਲੇ ਵਿੱਚ ਅਜੇ ਤਕ ਕੋਈ ਸਾਰਥਿਕ ਨਤੀਜੇ ਸਰਕਾਰ ਵੱਲੋਂ ਦੇਖਣ ਨੂੰ ਨਹੀਂ ਮਿਲੇ। 

ਪੜ੍ਹੋ ਇਹ ਵੀ ਖ਼ਬਰ - ਥਾਣਾ ਮਜੀਠਾ ਦੇ ASI ਦਾ ਕਾਰਨਾਮਾ : ਗੱਲ ਸੁਨਣ ਦੀ ਥਾਂ ਨੌਜਵਾਨ ਨਾਲ ਖਹਿਬੜਿਆ, ਜੜਿਆ ਥੱਪੜ (ਤਸਵੀਰਾਂ)

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕੀਤੇ। ਉਨ੍ਹਾਂ ਨੇ ਆਪਣੇ ਵਾਅਦਿਆਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਬਲਜੀਤ ਸਿੰਘ ਦਾਦੂਵਾਲ ਨੂੰ ਪੱਤਰਕਾਰਾਂ ਵੱਲੋਂ ਜਦੋਂ ਸਵਾਲ ਕੀਤਾ ਗਿਆ ਕਿ ਉਹ ਬੇਅਦਬੀ ਦੇ ਮੁੱਦੇ ’ਤੇ ਕੈਪਟਨ ਸਰਕਾਰ ਖ਼ਿਲਾਫ਼ ਕੋਈ ਧਰਨਾ ਲਾਉਣਗੇ ਤਾਂ ਉਨ੍ਹਾਂ ਇਸ ਸਬੰਧ ਵਿੱਚ ਗੋਲ ਮੋਲ ਜੁਆਬ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਕਿਸਾਨੀ ਸੰਘਰਸ਼ ਚੱਲ ਰਿਹਾ ਹੈ, ਅਜਿਹੇ ਵਿੱਚ ਕੋਈ ਹੋਰ ਧਰਨਾ ਲਾਉਣਾ ਵਾਜਬ ਨਹੀਂ ਹੈ।  

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)


rajwinder kaur

Content Editor

Related News