ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਵੇਂ ਮੈਨੇਜਰ ਭਗਵੰਤ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਸਾਂਭਿਆ ਅਹੁਦਾ

Thursday, Sep 23, 2021 - 06:00 PM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਵੇਂ ਮੈਨੇਜਰ ਭਗਵੰਤ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਸਾਂਭਿਆ ਅਹੁਦਾ

ਸ੍ਰੀ ਕੇਸਗੜ੍ਹ ਸਾਹਿਬ (ਚੋਵੇਸ਼ ਲਟਾਵਾ)- ਬੀਤੇ ਦਿਨੀਂ ਤਖ਼ਤ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਰਦਾਰ ਮਲਕੀਤ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ ਦਾ ਤਬਾਦਲਾ ਕਰ ਦਿੱਤਾ ਸੀ।

ਇਸ ਦੇ ਬਾਅਦ ਉਨ੍ਹਾਂ ਦੀ ਥਾਂ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਭਗਵੰਤ ਸਿੰਘ ਨੂੰ ਬਤੌਰ ਮੈਨੇਜਰ ਜੋ ਕਿ ਗੁਰਦੁਆਰਾ ਨਾਢਾ ਸਾਹਿਬ ਤੋਂ ਤਬਦੀਲ ਹੋ ਕੇ ਆਏ ਹਨ ਅਤੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਹੈੱਡ ਗ੍ਰੰਥੀ ਲਾਇਆ ਗਿਆ, ਜੋਕਿ ਗੁਰਦੁਆਰਾ ਦੁੱਖ ਨਿਵਾਰਨ ਪਟਿਆਲਾ ਵਿਖੇ ਬਤੌਰ ਹੈੱਡ ਗ੍ਰੰਥੀ ਸੇਵਾਵਾਂ ਨਿਭਾਅ ਰਹੇ ਸਨ।  

ਇਹ ਵੀ ਪੜ੍ਹੋ: ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ

PunjabKesari

ਇਸ ਮੌਕੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਦਿਲਜੀਤ ਸਿੰਘ ਭਿੰਡਰ ਤਿੰਨੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਤ ਮੈਨੇਜਰ ਅਤੇ ਹੋਰ ਅਧਿਕਾਰੀ ਮੌਜੂਦ ਸਨ।  

ਇਹ ਵੀ ਪੜ੍ਹੋ: ਪਲਾਂ 'ਚ ਉਜੜਿਆ ਪਰਿਵਾਰ, ਭੋਗਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਪਿਤਾ-ਪੁੱਤਰ ਸਣੇ ਪੁੱਤਰੀ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News