ਬੇਅਦਬੀ ਮਾਮਲਾ: ਸੰਗਤ ਨੇ ਜਥੇਦਾਰ ਰਘਬੀਰ ਸਿੰਘ ਖ਼ਿਲਾਫ਼ ਕੀਤੀ ਨਾਅਰੇਬਾਜ਼ੀ, ਮੰਗਿਆ ਅਸਤੀਫ਼ਾ
Thursday, Sep 16, 2021 - 10:57 AM (IST)
ਸ੍ਰੀ ਆਨੰਦਪੁਰ ਸਾਹਿਬ (ਜ.ਬ.)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਮਾਮਲਾ ਸੁਲਝਣ ਦੀ ਬਜਾਏ ਹੋਰ ਤੂਲ ਫੜਦਾ ਜਾ ਰਿਹਾ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬਿਲਕੁਲ ਸਾਹਮਣੇ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪਸ਼ਚਾਤਾਪ ਕਰਨ ਬੈਠੀਆਂ ਸਿੱਖ ਸੰਗਤਾਂ ਵੱਲੋਂ ਬੀਤੀ ਦੇਰ ਸ਼ਾਮ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਕਿਸਾਨ ਸੰਕਟ ’ਤੇ ਹਰਸਿਮਰਤ ਬਾਦਲ ਸਮੇਤ ਕਿਸੇ ਵੀ ਅਕਾਲੀ ਨੇਤਾ ਨੂੰ ਬੋਲਣ ਦਾ ਅਧਿਕਾਰ ਨਹੀਂ : ਕੈਪਟਨ
ਇਕੱਠੀਆਂ ਹੋਈਆਂ ਸਿੱਖ ਸੰਗਤਾਂ ਨੇ ਦੋਸ਼ ਲਗਾਇਆ ਕਿ ਗਿਆਨੀ ਰਘਬੀਰ ਸਿੰਘ ਭਾਵੇਂ ਕੌਮ ਦੇ ਜਥੇਦਾਰ ਨੇ ਪਰ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਣ ’ਚ ਅਸਫ਼ਲ ਸਿੱਧ ਹੋਏ ਹਨ। ਸਿੱਖ ਸੰਗਤਾਂ ਨੇ ਕਿਹਾ ਕਿ ਜਥੇਦਾਰਾਂ ਦਾ ਕੰਮ ਸਿੱਖ ਕੌਮ ਨੂੰ ਸੇਧ ਦੇਣਾ ਅਤੇ ਧਰਮ ਦਾ ਪ੍ਰਚਾਰ ਕਰਨਾ ਹੁੰਦਾ ਹੈ ਪਰ ਹੁਣ ਦੇ ਜਥੇਦਾਰਾਂ ਕੋਲ ਸਕਿਓਰਿਟੀ ਹੀ ਇੰਨੀ ਹੁੰਦੀ ਹੈ ਕਿ ਆਮ ਸਿੱਖ ਇਨ੍ਹਾਂ ਤੱਕ ਪਹੁੰਚਣ ਬਾਰੇ ਸੋਚ ਵੀ ਨਹੀਂ ਸਕਦਾ ਤਾਂ ਇਹ ਧਰਮ ਦਾ ਪ੍ਰਚਾਰ ਕਿਵੇਂ ਕਰ ਸਕਦੇ ਹਨ। ਸਿੱਖ ਸੰਗਤਾਂ ਨੇ ਮੰਗ ਕੀਤੀ ਕਿ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਕਾਇਮ ਨਾ ਰੱਖਣ ਕਾਰਨ ਜਥੇਦਾਰ ਰਘਬੀਰ ਸਿੰਘ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਦੋਸ਼ੀ ਸਿਰਸਾ ਸਾਧ ਨਾਲ ਸਬੰਧਤ: ਬੀਬੀ ਜਗੀਰ ਕੌਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ