21 ਤੱਕ ਪੁਲਸ ਨੇ ਬੇਅਦਬੀ ਦੇ ਮਕਸਦ ਨੂੰ ਸਾਹਮਣੇ ਨਾ ਲਿਆਂਦਾ ਤਾਂ ਇਨਸਾਫ਼ ਲਈ ਮਜਬੂਰ ਹੋਣਾ ਪਵੇਗਾ: ਸਿੰਘ ਸਾਹਿਬ

09/19/2021 10:49:49 AM

ਸ੍ਰੀ ਅਨੰਦਪੁਰ ਸਾਹਿਬ (ਜ.ਬ.)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਮਾਮਲੇ ਸਬੰਧੀ ਸ਼ਨੀਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਥਕ ਸੰਪਰਦਾਵਾਂ ਅਤੇ ਜਥੇਬੰਦੀਆਂ ਨਾਲ ਹੰਗਾਮੀ ਇਕੱਤਰਤਾ ਕੀਤੀ ਗਈ। ਇਸ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀਡੀਓ ਕਨਫੰਰਸਿੰਗ ਰਾਹੀਂ ਸ਼ਾਮਲ ਹੁੰਦਿਆਂ ਭਵਿੱਖ ਵਿਚ ਗੁਰਦੁਆਰਿਆਂ ਅਤੇ ਤਖਤ ਸਾਹਿਬਾਨ ਦੇ ਪ੍ਰਬੰਧਾਂ ਵਿਚ ਸੁਧਾਰ ਲਈ ਸਮੁੱਚੀਆਂ ਪੰਥਕ ਸੰਪਰਦਾਵਾਂ ਅਤੇ ਜਥੇਬੰਦੀਆਂ ਨੂੰ ਸੁਝਾਅ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਜਿੱਥੇ ਬੇਅਦਬੀ ਮਾਮਲੇ ਵਿਚ ਹੁਣ ਤੱਕ ਦੀ ਪੁਲਸ ਦੀ ਕਾਰਗੁਜ਼ਾਰੀ ’ਤੇ ਅਸੰਤੁਸ਼ਟੀ ਜ਼ਾਹਰ ਕੀਤੀ, ਉੱਥੇ ਇਸ ਮੌਕੇ ਆਪਸ ਵਿਚ ਨਾ-ਇਤਫਾਕੀ ਪੈਦਾ ਕਰਨ ਦੀ ਬਜਾਇ ਇਕਮੁੱਠ ਹੋ ਕੇ ਸਰਕਾਰ ਅਤੇ ਪੁਲਸ ਨੂੰ ਸਖਤ ਕਾਰਵਾਈ ਲਈ ਮਜਬੂਰ ਕਰਨ ਦੀ ਲੋਡ਼ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਕੈਪਟਨ ਤੋਂ ਬਾਅਦ ਸੰਦੀਪ ਸੰਧੂ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤੋਂ ਦਿੱਤਾ ਅਸਤੀਫ਼ਾ
ਸਿੰਘ ਸਾਹਿਬ ਨੇ ਸੰ ਆਖਿਆ ਕਿ ਪੁਲਸ ਵਲੋਂ 21 ਸਤੰਬਰ ਤੱਕ ਦੋਸ਼ੀ ਦੇ ਰਿਮਾਂਡ ਦੌਰਾਨ ਜੇਕਰ ਅਸਲ ਸਾਜਿਸ਼ ਅਤੇ ਮਕਸਦ ਨੂੰ ਸਾਹਮਣੇ ਨਾ ਲਿਆਂਦਾ ਗਿਆ ਤਾਂ ਸਮੁੱਚੇ ਪੰਥ ਦੀਆਂ ਸੰਪਰਦਾਵਾਂ, ਜਥੇਬੰਦੀਆਂ ਦੇ ਸਹਿਯੋਗ ਨਾਲ ਮਿਲ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ ਤਾਂ ਜੋ ਖਾਲਸਾ ਪੰਥ ਆਪਣੀਆਂ ਰਵਾਇਤਾਂ ਅਨੁਸਾਰ ਖੁਦ ਇਨਸਾਫ ਲੈ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ 19 ਸਤੰਬਰ ਨੂੰ ਇਸ ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕ ਜ਼ਰੂਰੀ ਇਕੱਤਰਤਾ ਬੁਲਾਈ ਗਈ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਦੋਸ਼ੀ ਦੇ ਨਾਰਕੋ ਟੈਸਟ ਅਤੇ ਬਰੇਨ ਮੈਪਿੰਗ ਟੈਸਟ ਕਰਵਾਉਣ ਦੀ ਕੀਤੀ ਮੰਗ ਦਾ ਵੀ ਸਮਰਥਨ ਕੀਤਾ। ਇਸ ਮੌਕੇ ਫੈਸਲਾ ਕੀਤਾ ਗਿਆ ਕਿ ਬੇਅਦਬੀ ਦੇ ਪਛਚਾਤਾਪ ਵਿਚ 20 ਤੋਂ 22 ਸਤੰਬਰ ਤੱਕ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰਖਵਾ ਕੇ ਅਰਦਾਸ ਸਮਾਗਮ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਲੱਗੀਆਂ ਰੌਣਕਾਂ, ਦਰਸ਼ਨਾਂ ਲਈ ਪਹੁੰਚ ਰਹੇ ਸ਼ਰਧਾਲੂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੇਅਦਬੀਆਂ ਦੇ ਸਾਰੇ ਮਾਮਲਿਆਂ ਵਿਚ ਪੁਲਸ ਦੀ ਤਫ਼ਤੀਸ਼ ਦਾ ਸਿੱਟਾ ਦੋਸ਼ੀ ਨੂੰ ਪਾਗਲ ਜਾਂ ਨਸ਼ਈ ਸਾਬਤ ਕਰਨ ਤੱਕ ਸੀਮਤ ਰਹਿ ਜਾਂਦਾ ਹੈ। ਉਨ੍ਹਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਧਰਨੇ ’ਤੇ ਬੈਠੀਆਂ ਸੰਗਤਾਂ ਨੂੰ ਪ੍ਰਸ਼ਾਸਨ ਖ਼ਿਲਾਫ਼ ਜਾ ਕੇ ਧਰਨਾ ਲਾਉਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਬੇਅਦਬੀਆਂ ਦੀਆਂ ਮੰਦਭਾਗੀਆਂ ਘਟਨਾਵਾਂ ਪਿੱਛੇ ਸਿੱਖ ਵਿਰੋਧੀ ਸ਼ਕਤੀਆਂ ਦੀ ਸਿੱਖ ਕੌਮ ਨੂੰ ਭਰਾ-ਮਾਰੂ ਜੰਗ ਵੱਲ ਧਕੇਲਣ ਦੀ ਸਾਜਿਸ਼ ਕਰਾਰ ਦਿੱਤੀ।

ਇਹ ਵੀ ਪੜ੍ਹੋ : ਜਲੰਧਰ 'ਚ ਸੋਢਲ ਮੇਲੇ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਦੌਰਾਨ 1000 ਮੁਲਾਜ਼ਮ ਰਹਿਣਗੇ ਤਾਇਨਾਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News