ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੇ ਸਬੰਧ ਡੇਰਾ ਸਿਰਸਾ ਨਾਲ ਹੋਣ ਦੇ ਚਰਚੇ!

Wednesday, Sep 15, 2021 - 09:14 AM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੇ ਸਬੰਧ ਡੇਰਾ ਸਿਰਸਾ ਨਾਲ ਹੋਣ ਦੇ ਚਰਚੇ!

ਸ੍ਰੀ ਅਨੰਦਪੁਰ ਸਾਹਿਬ (ਜ.ਬ.) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਕੱਲ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀ ਲੁਧਿਆਣਾ ਵਾਸੀ ਪਰਮਜੀਤ ਸਿੰਘ ਦੇ ਸਬੰਧ ਡੇਰਾ ਸਿਰਸਾ ਨਾਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। 4 ਦਿਨਾਂ ਦੇ ਪੁਲਸ ਰਿਮਾਂਡ ’ਤੇ ਚੱਲ ਰਹੇ ਬੇਅਦਬੀ ਦੇ ਦੋਸ਼ੀ ਦੇ ਪਿਛੋਕੜ, ਸੰਪਰਕ ਸੂਤਰਾਂ ਤੇ ਸਹਿਯੋਗੀਆਂ ਬਾਰੇ ਪੁਲਸ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਘਟਨਾ ਪਿਛਲੀ ਅਸਲ ਸਾਜ਼ਿਸ਼ ਤੇ ਮਕਸਦ ਨੂੰ ਸਾਹਮਣੇ ਲਿਆਂਦਾ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਭਰੋਸੇਯੋਗ ਪੁਲਸ ਸੂਤਰਾਂ ਅਨੁਸਾਰ ਦੋਸ਼ੀ ਬੀਤੇ ਕੱਲ 12-13 ਸਤੰਬਰ ਦੀ ਦਰਮਿਆਨੀ ਰਾਤ ਦੇ 12 ਵਜੇ ਦੇ ਕਰੀਬ ਲੁਧਿਆਣਾ ਤੋਂ ਇਨੋਵਾ ਕ੍ਰਿਸਟਾ ਕਾਰ ’ਤੇ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਸੀ। ਉਸ ਨੇ ਇੱਥੇ ਆ ਕੇ ਤਕਰੀਬਨ 3 ਵਜੇ ਸਵੇਰੇ ਕਿਵਾੜ ਖੁੱਲ੍ਹਣ ਤੋਂ ਬਾਅਦ ਤਖਤ ਸ੍ਰੀ ਕੇਸਗੜ੍ਹ ਸਾਹਿਬ ’ਚ ਪ੍ਰਵੇਸ਼ ਕੀਤਾ ਤੇ ਉਹ ਰਾਗੀ ਸਿੰਘਾਂ ਦੇ ਪਿਛਲੇ ਪਾਸੇ ਬੈਠ ਗਿਆ।

ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ

ਪੁਲਸ ਨੇ ਉਸ ਦੇ ਲੁਧਿਆਣਾ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਪਹੁੰਚਣ ਦੇ ਸਮੇਂ ਦੌਰਾਨ ਰਸਤੇ ’ਚ ਵੱਖ-ਵੱਖ ਥਾਵਾਂ ਤੋਂ ਸੀ. ਸੀ. ਟੀ. ਵੀ. ਫੁਟੇਜ ਹਾਸਲ ਕਰ ਲਈਆਂ ਹਨ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਉਹ ਰਸਤੇ ’ਚ ਕਿੱਥੇ-ਕਿੱਥੇ ਰੁਕਿਆ ਤੇ ਇਸ ਦੌਰਾਨ ਉਸ ਨੂੰ ਕੌਣ-ਕੌਣ ਮਿਲਿਆ ਅਤੇ ਉਸ ਨੇ ਬੇਅਦਬੀ ਲਈ ਵਰਤੀ ਸਿਗਰਟ ਕਿੱਥੋਂ ਲਈ? ਇਸ ਦੇ ਨਾਲ ਦੋਸ਼ੀ ਤੇ ਉਸ ਦੇ ਸਹੁਰੇ ਪਰਿਵਾਰ ਦੀ ਬੈਂਕ ਡਿਟੇਲ ਅਤੇ ਹੋਰਨਾਂ ਸਰੋਤਾਂ ਰਾਹੀਂ ਵਿਦੇਸ਼ ਤੋਂ ਪੈਸੇ ਆਉਣ ਦੀ ਡਿਟੇਲ ਵੀ ਲੱਭੀ ਜਾ ਰਹੀ ਹੈ ਤਾਂ ਜੋ ਕਿਸੇ ਤਰ੍ਹਾਂ ਦੀ ਮਿਲੀ ਫੰਡਿੰਗ ਦਾ ਪਤਾ ਲਾਇਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਰਾਏਕੋਟ : ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਅੱਗ ਲੱਗਾ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਸੂਤਰਾਂ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਦੀ ਪਤਨੀ ਤੇ ਕੁਝ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਕੋਲੋਂ ਵੀ ਪੁਲਸ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ। ਪਿਛਲੇ ਦਿਨਾਂ ਦੌਰਾਨ ਉਸ ਨੂੰ ਮਿਲਣ ਵਾਲੇ ਲੋਕਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਮੁੱਢਲੀ ਪੁੱਛਗਿੱਛ ’ਚ ਇਹ ਵੀ ਸਾਹਮਣੇ ਆ ਰਿਹਾ ਹੈ ਕਿ ਬੇਅਦਬੀ ਦੇ ਦੋਸ਼ੀ ਦਾ ਪਰਿਵਾਰ ਡੇਰਾ ਸਿਰਸਾ ਦਾ ਸ਼ਰਧਾਲੂ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਦੇ ਪਰਸ ’ਚੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਇਕ ਵਿਵਾਦਿਤ ਪੰਜਾਬੀ ਗਾਇਕ ਦੀ ਤਸਵੀਰ ਵੀ ਮਿਲੀ ਹੈ।

ਦੱਸਣਯੋਗ ਹੈ ਕਿ ਪੁਲਸ ਵਲੋਂ ਦੋਸ਼ੀ ਦੀ ਪੁੱਛਗਿੱਛ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਲੋਂ ਬਣਾਈ 7 ਮੈਂਬਰੀ ਕਮੇਟੀ ਦੀ ਹਾਜ਼ਰੀ ’ਚ ਕੀਤੀ ਜਾ ਰਹੀ ਹੈ। ਕਮੇਟੀ ਦੇ ਹੀ ਇਕ ਮੈਂਬਰ ਨੇ ਆਪਣੇ ਫੇਸਬੁੱਕ ’ਤੇ ਪੋਸਟ ਪਾ ਕੇ ਲਿਖਿਆ ਹੈ ਕਿ ਦੋਸ਼ੀ ਦਾ ਪਿਤਾ ਡੇਰਾ ਸਿਰਸਾ ਦੀ 7 ਮੈਂਬਰੀ ਕਮੇਟੀ ਦਾ ਮੈਂਬਰ ਰਹਿ ਚੁੱਕਾ ਹੈ ਤੇ ਦੋਸ਼ੀ ਪਰਮਜੀਤ ਸਿੰਘ ਦਾ ਵਿਆਹ ਵੀ ਡੇਰੇ ਦੇ ਅੰਦਰ ਉਥੋਂ ਦੀਆਂ ਰਹੁ-ਰੀਤਾਂ ਮੁਤਾਬਕ ਹੋਇਆ ਸੀ।  

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)


author

rajwinder kaur

Content Editor

Related News