ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ’ਚ ਦਾਖ਼ਲ

Wednesday, Sep 22, 2021 - 06:47 PM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ’ਚ ਦਾਖ਼ਲ

ਜਲੰਧਰ/ਸ੍ਰੀ ਆਨੰਦਪੁਰ ਸਾਹਿਬ (ਰੱਤਾ, ਚੋਵੇਸ਼ ਲਟਾਵਾ)— ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਹੈ। ਸਿਹਤ ਵਿਗੜਨ ਉਪਰੰਤ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਓਕਸ ਫੋਰਡ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਗੜ੍ਹਸ਼ੰਕਰ ਵਿਖੇ ਵਾਪਰੇ ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਕੁਝ ਦਿਨਾਂ ਤੋਂ ਖ਼ਰਾਬ ਚੱਲ ਰਹੀ ਸੀ, ਜਿਸ ਦੇ ਚਲਦਿਆਂ ਕੱਲ੍ਹ ਰਾਤ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੇ ਬਾਅਦ ਤੁਰੰਤ ਜਲੰਧਰ ਵਿਖੇ ਓਕਸ ਫੋਰਡ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਸਬੰਧੀ ਡਾ. ਗੁਰਬੀਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News