ਕੀਰਤਨ ਦੌਰਾਨ ਹੋਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਦੀ ਮੌਤ (ਵੀਡੀਓ)

Tuesday, Mar 27, 2018 - 05:35 PM (IST)

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ, ਆਂਗਰਾ)- ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਰਜੀਤ ਸਿੰਘ ਝਾਂਸੀ (54) ਦੀ ਅੱਜ ਦੇਰ ਸ਼ਾਮ ਤਖਤ ਸਾਹਿਬ ਵਿਖੇ ਕੀਰਤਨ ਦੀ ਡਿਊਟੀ ਕਰਦਿਆਂ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਤਖਤ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਝਾਂਸੀ ਅੱਜ ਸ਼ਾਮ ਤਖਤ ਸਾਹਿਬ ਵਿਖੇ ਕੀਰਤਨ ਦੀ ਡਿਊਟੀ ਨਿਭਾਅ ਰਹੇ ਸਨ ਕਿ ਕੀਰਤਨ ਕਰਦਿਆਂ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਬੇਟਾ ਅਤੇ ਇਕ ਬੇਟੀ ਛੱਡ ਗਏ ਹਨ।


Related News