ਤਖ਼ਤ ਸ੍ਰੀ ਪਟਨਾ ਸਾਹਿਬ, ਨੰਦੇੜ ਅਤੇ ਇਟਲੀ ਦੀਆਂ ਬੰਦ ਕੀਤੀਆਂ ਉਡਾਨਾਂ ਮੁੜ ਤੋਂ ਹੋਣ ਸ਼ੁਰੂ : ਔਜਲਾ

Wednesday, Oct 27, 2021 - 10:28 AM (IST)

ਤਖ਼ਤ ਸ੍ਰੀ ਪਟਨਾ ਸਾਹਿਬ, ਨੰਦੇੜ ਅਤੇ ਇਟਲੀ ਦੀਆਂ ਬੰਦ ਕੀਤੀਆਂ ਉਡਾਨਾਂ ਮੁੜ ਤੋਂ ਹੋਣ ਸ਼ੁਰੂ : ਔਜਲਾ

ਅੰਮ੍ਰਿਤਸਰ (ਕਮਲ) - ਏਅਰ ਇੰਡੀਆਂ ਵਲੋਂ ਹਾਲ ਹੀ ਵਿਚ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਲਈ ਜਾਂਦੀਆਂ ਉਡਾਣਾਂ ਤੋਂ ਇਲਾਵਾ ਇਟਲੀ ਦੀ ਉਡਾਣ ਬੰਦ ਕਰ ਦਿੱਤੀ ਗਈ ਹੈ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੰਦ ਕੀਤੀਆਂ ਗਈਆਂ ਉਡਾਣਾਂ ਨੂੰ ਮੁੜ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਡਾਣ ਬੰਦ ਹੋਣ ਨਾਲ ਸਿੱਖ ਸ਼ਰਧਾਲੂਆਂ ਤੋਂ ਇਲਾਵਾ ਅੰਮ੍ਰਿਤਸਰ ਦਾ ਯੂਰਪ ਦੇ ਕਈ ਦੇਸ਼ਾਂ ਨਾਲ ਸੰਪਰਕ ਟੁੱਟਾ ਹੈ, ਜੋ ਸਮੁੱਚੇ ਖਿੱਤੇ ਲਈ ਹਾਨੀਕਾਰਕ ਸਾਬਤ ਹੋਵੇਗਾ। 

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਔਜਲਾ ਜੋ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਸੰਪਰਕ ਬਣਾਉਣ ਲਈ ਲਗਾਤਾਰ ਯਤਨ ਕਰਦੇ ਰਹਿੰਦੇ ਹਨ, ਨੇ ਇਸ ਸਬੰਧੀ ਕੇਂਦਰੀ ਮੰਤਰਾਲੇ ਨੂੰ ਪੱਤਰ ਲਿਖ ਕੇ ਇਹ ਉਡਾਣਾਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੇਵਲ ਪੰਜਾਬ ਹੀ ਨਹੀਂ ਬਲਿਕ ਰਾਜਸਥਾਨ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੇ ਵਪਾਰੀ ਵੀ ਲਾਹਾ ਲੈਂਦੇ ਹਨ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦਾਇਕ ਖ਼ਬਰ : 5 ਅਤੇ 8 ਸਾਲਾਂ ਦੇ ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤਾ ਜ਼ਹਿਰ, ਫਿਰ ਆਪ ਵੀ ਕੀਤੀ ਖ਼ੁਦਕੁਸ਼ੀ

ਇਸ ਤੋਂ ਇਲਾਵਾ ਅੰਮ੍ਰਿਤਸਰ ਹਵਾਈ ਅੱਡਾ ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੇ ਸੰਪਰਕ ਦਾ ਮੁੱਖ ਸਾਧਨ ਹੈ ਅਤੇ ਇਥੋਂ ਉਡਾਣਾ ਦੀ ਕੀਤੀ ਕਟੌਤੀ ਸਾਡੀ ਸੈਰ ਸਪਾਟਾ ਸਨਅਤ ਦੇ ਲਈ ਨੁਕਸਾਨਦਾਇਕ ਸਾਬਤ ਹੁੰਦੀ ਹੈ। ਉਨ੍ਹਾਂ ਨੇ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਏਅਰ ਇੰਡੀਆ ਇਨ੍ਹਾਂ ਉਡਾਣਾਂ ਨੂੰ ਤੁਰੰਤ ਬਹਾਲ ਕਰਕੇ ਇਸ ਖਿੱਤੇ ਦੀ ਖੁਸ਼ਹਾਲੀ ਵਿਚ ਯੋਗਦਾਨ ਪਾਵੇ।

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)


author

rajwinder kaur

Content Editor

Related News