ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ ਰੱਦ
Sunday, Jul 06, 2025 - 06:25 PM (IST)

ਜਲੰਧਰ- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ ‘ਚ ਲਏ ਗਏ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਦਰਅਸਲ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਾਲੀ ਇਕੱਤਰਤਾ 'ਚ ਲਏ ਗਏ ਫ਼ੈਸਲੇ ਨੂੰ ਗੈਰ ਸੰਵਿਧਾਨਿਕ ਦੱਸਦੇ ਹੋਏ, ਇਸ ਹੁਕਮ ਨੂੰ ਸੁਖਬੀਰ ਬਾਦਲ ਨੂੰ ਬਚਾਉਣ ਲਈ ਸ਼ਾਜ਼ਿਸ਼ ਕਰਾਰ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
ਕੁਲਦੀਪ ਗੜਗੱਜ ਹਨ ਪਹਿਲੇ ਹੀ ਤਨਖ਼ਾਹੀਆ ਕਰਾਰ, ਫ਼ੈਸਲਾ ਲੈਣ ਦਾ ਹੱਕ ਨਹੀਂ: ਤਖ਼ਤ ਸ੍ਰੀ ਪਟਨਾ ਸਾਹਿਬ
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨਾਂ ਦਾ ਕਹਿਣਾ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਪਹਿਲਾਂ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਨਖਾਹੀਆ ਐਲਾਨੇ ਜਾ ਚੁੱਕੇ ਹਨ। ਇਸ ਲਈ ਉਨ੍ਹਾਂ ਤੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਅਹੁਦੇਦਾਰ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਜੀ ਦੇ ਸੰਬੰਧ ਵਿੱਚ ਫ਼ੈਸਲੇ ਲੈਣ ਦਾ ਧਾਰਮਿਕ ਅਤੇ ਸੰਵਿਧਾਨਿਕ ਅਧਿਕਾਰ ਨਹੀਂ ਹੈ। ਇਸ ਲਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਗੰਭੀਰ ਵਿਚਾਰ ਕਰਨ ਉਪਰੰਤ ਸਰਬਸੰਮਤੀ ਨਾਲ ਫ਼ੈਸਲੇ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ ਘੰਟੀ, ਜਾਰੀ ਹੋਇਆ Alert
ਇਸ ਦੇ ਨਾਲ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾ ਜਾਵੇ ਅਤੇ ਨਾ ਹੀ ਪੇਸ਼ ਹੋਵੇ। ਜੇਕਰ ਕੋਈ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਪੇਸ਼ ਹੋਵੇਗਾ ਤਾਂ ਉਹ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵੱਲੋਂ ਪੱਕਾ ਤਨਖਾਹੀਆ ਮੰਨਿਆ ਜਾਵੇਗਾ ਅਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ ਲੱਗਾ ਪਤਾ ਤਾਂ...
ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ, ਮੁੱਖ ਸ਼ਾਜ਼ਿਸਕਰਤਾ ਵਜੋਂ ਵਿਵਾਦ ਪੈਦਾ ਕਰਨ ਲਈ ਤਨਖਾਹੀਆ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ (ਜੌਹਲ) ਅਤੇ ਡਾ. ਗੁਰਮੀਤ ਸਿੰਘ ਨੂੰ ਪੰਥਕ ਇਕਤਾ ਖ਼ਿਲਾਫ਼ ਕੰਮ ਕਰਨ ਅਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਨ ਲਈ ਤਨਖਾਹੀਆ ਐਲਾਨਿਆ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e