ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਬੋਲੇ CM ਮਾਨ, 15 ਅਗਸਤ ਤੱਕ ਕੰਮ ਹੋਵੇਗਾ ਮੁਕੰਮਲ

Saturday, Aug 05, 2023 - 12:40 AM (IST)

ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਬੋਲੇ CM ਮਾਨ, 15 ਅਗਸਤ ਤੱਕ ਕੰਮ ਹੋਵੇਗਾ ਮੁਕੰਮਲ

ਚੰਡੀਗੜ੍ਹ (ਬਿਊਰੋ) : ਪੰਜਾਬ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ : ਹੈੱਡਮਾਸਟਰ ਦਾ ਸ਼ਰਮਨਾਕ ਕਾਰਾ, 10 ਸਾਲਾ ਬੱਚੀ ਨਾਲ ਦਰਿੰਦਗੀ ਦੀਆਂ ਟੱਪੀਆਂ ਹੱਦਾਂ

ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉਤੇ ਹਾਲਾਤ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਤਾਬੜਤੋੜ ਗੋਲ਼ੀਆਂ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ’ਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ, ਜਦਕਿ 22 ਵਿਅਕਤੀ ਜ਼ਖ਼ਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਿਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਮੀਟਿੰਗ ’ਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News