ਟਕਸਾਲੀ ਅਕਾਲੀ ਆਗੂ ਮਾਸਟਰ ਕਿਸ਼ਨ ਸਿੰਘ ਨੀਲਾ ਨਰੋਆ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁਖ

Monday, Jun 02, 2025 - 06:30 PM (IST)

ਟਕਸਾਲੀ ਅਕਾਲੀ ਆਗੂ ਮਾਸਟਰ ਕਿਸ਼ਨ ਸਿੰਘ ਨੀਲਾ ਨਰੋਆ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁਖ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਟਕਸਾਲੀ ਅਕਾਲੀ ਆਗੂ ਅਤੇ ਸਮਰਪਿਤ ਪੰਥਕ ਸ਼ਖਸੀਅਤ ਮਾਸਟਰ ਕਿਸ਼ਨ ਸਿੰਘ ਨੀਲਾ ਨਰੋਆ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

 

ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

 

ਐਡਵੋਕੇਟ ਧਾਮੀ ਨੇ ਮਾਸਟਰ ਕਿਸ਼ਨ ਸਿੰਘ ਨੀਲਾ ਨਰੋਆ ਦੀਆਂ ਪੰਥਕ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਅਜਿਹੀ ਸ਼ਖਸੀਅਤ ਦੇ ਮਾਲਕ ਸਨ, ਜਿਸ ਨੇ ਆਪਣੀ ਸਾਰੀ ਜ਼ਿੰਦਗੀ ਪੰਥਕ ਸੇਵਾਵਾਂ ਅਤੇ ਅਕਾਲੀ ਦਲ ਦੀ ਮਜ਼ਬੂਤੀ ਲਈ ਸਮਰਪਿਤ ਕਰ ਦਿੱਤੀ। ਐਡਵੋਕੇਟ ਧਾਮੀ ਨੇ ਮਾਸਟਰ ਕਿਸ਼ਨ ਸਿੰਘ ਨੀਲਾ ਨਰੋਆ ਦੀਆਂ ਅਣਮੁੱਲੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਾ ਸਿਰਫ਼ ਇੱਕ ਨੇਕਦਿਲ ਅਤੇ ਤਿਆਗੀ ਸੁਭਾਅ ਵਾਲੇ ਇਨਸਾਨ ਸਨ, ਸਗੋਂ ਇੱਕ ਅਜਿਹੀ ਪੰਥਕ ਸ਼ਖਸੀਅਤ ਸਨ, ਜਿਨ੍ਹਾਂ ਦੀ ਜੀਵਨ ਯਾਤਰਾ ਸਿੱਖ ਕੌਮ ਦੀ ਸੇਵਾ ਅਤੇ ਸੰਘਰਸ਼ ਦੀ ਮਿਸਾਲ ਸੀ

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ

ਉਨ੍ਹਾਂ ਦੀ ਅਣਥੱਕ ਮਿਹਨਤ, ਸਮਰਪਣ ਅਤੇ ਸਿੱਖ ਸਿਧਾਂਤਾਂ ਪ੍ਰਤੀ ਅਟੁੱਟ ਵਫ਼ਾਦਾਰੀ ਨੇ ਅਕਾਲੀ ਦਲ ਦੀ ਚੜ੍ਹਦੀ ਕਲਾ ਨੂੰ ਨਵੀਂ ਉਚਾਈਆਂ ’ਤੇ ਪਹੁੰਚਾਇਆ।  ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News