ਢੀਂਡਸਾ ਪਰਿਵਾਰ ''ਤੇ ਸੇਵਾ ਸਿੰਘ ਸੇਖਵਾਂ ਦਾ ਵੱਡਾ ਖੁਲਾਸਾ

Sunday, Dec 23, 2018 - 06:47 PM (IST)

ਢੀਂਡਸਾ ਪਰਿਵਾਰ ''ਤੇ ਸੇਵਾ ਸਿੰਘ ਸੇਖਵਾਂ ਦਾ ਵੱਡਾ ਖੁਲਾਸਾ

ਅੰਮ੍ਰਿਤਸਰ : ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਢੀਂਡਸਾ ਪਰਿਵਾਰ ਦੇ ਸੰਪਰਕ 'ਚ ਹੋਣ ਦਾ ਖੁਲਾਸਾ ਕੀਤਾ ਹੈ। ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਦੌਰਾਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਸੁਖਦੇਵ ਢੀਂਡਸਾ ਤੇ ਪਰਮਿੰਦਰ ਢੀਂਡਸਾ ਦੋਵੇਂ ਇਕੱਠੇ ਹਨ ਅਤੇ ਬੀਤੇ ਦਿਨੀਂ ਸੁਖਦੇਵ ਢੀਂਡਸਾ ਨਾਲ ਉਨ੍ਹਾਂ ਦੀ ਮੁਲਾਕਾਤ ਹੋਈ ਸੀ ਅਤੇ ਬਹੁਤ ਜਲਦ ਹੀ ਉਹ ਸਾਡੇ ਨਾਲ ਹੋਣਗੇ। ਇਸ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਪਾਰਲੀਮੈਂਟ ਸੈਸ਼ਨ ਦੌਰਾਨ ਵੀ ਉਨ੍ਹਾਂ ਦੀ ਢੀਂਡਸਾ ਨਾਲ ਮੁਲਾਕਾਤ ਹੋਈ ਸੀ।

PunjabKesari

ਬ੍ਰਹਮਪੁਰਾ ਨੇ ਕਿਹਾ ਕਿ ਪਾਰਟੀ ਵਿਚ ਰਹਿੰਦੇ ਸਮੇਂ ਢੀਂਡਸਾ ਵੀ ਪਾਰਟੀ ਦੇ ਗਲਤ ਫੈਸਲਿਆਂ ਖਿਲਾਫ ਸਮੇਂ-ਸਮੇਂ 'ਤੇ ਆਵਾਜ਼ ਬੁਲੰਦ ਕਰਦੇ ਰਹੇ ਸਨ ਅਤੇ ਢੀਂਡਸਾ ਨੇ ਹੀ ਸਭ ਤੋਂ ਪਹਿਲਾਂ ਅਸਤੀਫਾ ਦਿੱਤਾ ਸੀ। ਅੱਗੇ ਬੋਲਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਕਈ ਐੱਸ. ਜੀ. ਪੀ. ਸੀ. ਮੈਂਬਰ ਵੀ ਉਨ੍ਹਾਂ ਦੇ ਸੰਪਰਕ ਵਿਚ ਹਨ ਤੇ ਉਹ ਪੂਰੀ ਤਿਆਰੀ ਨਾਲ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਹਿੱਸਾ ਲੈਣਗੇ।


Related News