ਐੱਸ. ਜੀ. ਪੀ. ਸੀ. ਦੇ ਮੁਲਾਜ਼ਮ ਤੇ ਟਕਸਾਲੀ ਹੋਏ ਆਹਮੋ-ਸਾਹਮਣੇ (ਵੀਡੀਓ)

12/16/2018 6:32:53 PM

ਅੰਮ੍ਰਿਤਸਰ (ਗੁਰਪ੍ਰੀਤ)— ਸ਼੍ਰੋਮਣੀ ਅਕਾਲੀ ਦਲ 'ਚੋਂ ਬਾਗੀ ਹੋਏ ਟਕਸਾਲੀ ਆਗੂਆਂ ਵੱਲੋਂ ਅੱਜ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ। ਟਕਸਾਲੀ ਆਗੂਆਂ ਵੱਲੋਂ ਨਵੀਂ ਪਾਰਟੀ ਦਾ ਨਾਂ 'ਸ਼੍ਰੋਮਣੀ ਅਕਾਲੀ ਦਲ ਟਕਸਾਲੀ' ਰੱਖਿਆ ਗਿਆ ਹੈ। ਤਖਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਅਰਦਾਸ ਕਰਕੇ ਇਸ ਨਵੀਂ ਪਾਰਟੀ ਦਾ ਐਲਾਨ ਕੀਤਾ। ਪਾਰਟੀ ਦਾ ਐਲਾਨ ਕਰਨ ਤੋਂ ਬਾਅਦ ਟਕਸਾਲੀ ਆਗੂ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਨਫਾਰਮੈਸ਼ਨ ਹਾਲ ਦੇ ਅੰਦਰ ਜਾਣ ਲੱਗੇ ਤਾਂ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਦਰਵਾਜ਼ੇ 'ਤੇ ਰੋਕ ਲਿਆ ਅਤੇ ਦਰਵਾਜ਼ੇ ਬੰਦ ਕਰ ਦਿੱਤੇ।

PunjabKesari

ਇਸ ਦੌਰਾਨ ਟਕਸਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਦੇ ਮੁਲਾਜ਼ਮ ਖਹਿਬੜੇ ਅਤੇ ਉਨ੍ਹਾਂ ਵੱਲੋਂ ਟਕਸਾਲੀ ਆਗੂਆਂ ਦਾ ਵਿਰੋਧ ਕੀਤਾ ਗਿਆ। ਉਥੇ ਹੀ ਟਕਸਾਲੀ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦਰਵਾਜ਼ੇ ਅੱਗੇ ਖੜ੍ਹੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂਆਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਪੂਰਾ ਕਬਜ਼ਾ ਕੀਤਾ ਹੋਇਆ ਹੈ ਕਿਉਂਕਿ ਬਾਦਲ ਪਰਿਵਾਰ ਦੇ ਕਹਿਣ 'ਤੇ ਹੀ ਉਨ੍ਹਾਂ ਲਈ ਇਸ ਹਾਲ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਹਨ ਅਤੇ ਅੰਦਰ ਆਉਣ ਤੋਂ ਸਾਫ ਮਨ੍ਹਾ ਕੀਤਾ ਗਿਆ ਹੈ। 
ਟਕਸਾਲੀ ਆਗੂ ਅਤੇ ਐੱਸ. ਜੀ. ਪੀ. ਸੀ ਦੇ ਮੁਲਾਜ਼ਮਾਂ ਵਿਚਾਲੇ ਹੋਏ ਹੰਗਾਮੇ ਤੋਂ ਬਾਅਦ ਟਕਸਾਲੀ ਆਗੂਆਂ ਨੇ ਜ਼ਮੀਨ 'ਤੇ ਬੈਠ ਕੇ ਪ੍ਰੈੱਸ ਕਾਨਫਰੰਸ ਕੀਤੀ। ਜ਼ਿਕਰਯੋਗ ਹੈ ਕਿ ਟਕਸਾਲੀ ਆਗੂਆਂ ਵੱਲੋਂ ਬਣਾਈ ਗਈ ਨਵੀਂ ਪਾਰਟੀ ਦੇ ਪ੍ਰਧਾਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੂਰਾ ਹੋਣਗੇ।


shivani attri

Content Editor

Related News