ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪ੍ਰਤਿਭਾਸ਼ਾਲੀ ਚਿੱਤਰਕਾਰ ਦਾ ਸਨਮਾਨ

Wednesday, Oct 23, 2024 - 05:15 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਵਿਧਾਨ ਸਭਾ ਸੈਕਟਰ-1, ਚੰਡੀਗੜ੍ਹ ਵਿਖੇ ਇੱਕ ਪ੍ਰਤਿਭਾਸ਼ਾਲੀ ਚਿੱਤਰਕਾਰ ਮਿਸ ਛਵਲੀਨ ਕੌਰ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾ ਜਲੰਧਰ ਦੀ ਰਹਿਣ ਵਾਲੀ ਛਵਲੀਨ ਨੂੰ ਉਸ ਦੀਆਂ ਸ਼ਾਨਦਾਰ ਕਲਾਤਮਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ।

ਸਨਮਾਨ ਸਮਾਰੋਹ ਦੌਰਾਨ, ਡਿਪਟੀ ਸਪੀਕਰ ਨੇ ਸੂਬੇ ਭਰ ਦੀਆਂ ਅਣਗਿਣਤ ਕੁੜੀਆਂ ਲਈ ਪ੍ਰੇਰਣਾ ਸਰੋਤ ਬਣਨ ਲਈ ‘ਛਵੀ’ ਵਜੋਂ ਜਾਣੀ ਜਾਂਦੀ ਛਵਲੀਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਔਰਤਾਂ ਦੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਛਵੀ ਵਰਗੀਆਂ ਨੌਜਵਾਨ ਪ੍ਰਤਿਭਾਵਾਂ ਨੂੰ ਸਮਰਥਨ ਦੇਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ।
 


Babita

Content Editor

Related News