ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ''ਚ ਮਾਮਲਾ ਦਰਜ
Wednesday, Nov 22, 2017 - 02:54 PM (IST)
ਤਲਵੰਡੀ ਭਾਈ (ਗੁਲਾਟੀ) - ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 4 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਸ ਨੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮੌਕੇ ਪੁਲਸ ਦੇ ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਮੁੱਦਕੀ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਕਿ ਯਾਦਵਿੰਦਰ ਵਾਸੀ ਬੁਰਜ ਸਿੱਧਵਾਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਨੇ ਉਸਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋ 8 ਲੱਖ ਰੁਪਏ ਲਏ ਸਨ ਪਰ ਦੋਸ਼ੀ ਨੇ ਮੁੱਦਈ ਨੂੰ ਨਾ ਭੇਜਣ 'ਤੇ ਉਸਨੇ 4 ਲੱਖ ਰੁਪਏ ਵਾਪਸ ਕਰ ਦਿੱਤੇ ਪਰ ਉਸ ਨੇ 4 ਲੱਖ ਰੁਪਏ ਵਾਪਸ ਨਹੀਂ ਕੀਤੇ ਅਤੇ ਉਕਤ ਦੋਸ਼ੀ ਨੇ ਮੁੱਦਈ ਨਾਲ ਚਾਰ ਲੱਖ ਰੁਪਏ ਦੀ ਠੱਗੀ ਮਾਰ ਲਈ। ਪੁਲਸ ਨੇ ਥਾਣਾ ਘੱਲ ਖੁਰਦ ਵਿਖੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
