ਤਲਵੰਡੀ ਭਾਈ ’ਚ ਪੱਸਰੀ ਸੁੰਨ, ਪੂਰਨ ਤੌਰ ’ਤੇ ਬੰਦ ਰਿਹਾ ਸਾਰਾ ਸ਼ਹਿਰ, ਜਾਣੋ ਕੀ ਹੈ ਪੂਰਾ ਮਾਮਲਾ
Friday, Aug 26, 2022 - 06:13 PM (IST)
ਤਲਵੰਡੀ ਭਾਈ (ਗੁਲਾਟੀ) : ਮਨਸੂਰਵਾਲ ਨੇੜੇ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਤਲਵੰਡੀ ਭਾਈ ਦੇ ਵੱਖ-ਵੱਖ ਵਪਾਰਕ ਸੰਗਠਨਾਂ ਵੱਲੋਂ ਅੱਜ ਬੰਦ ਦੇ ਸੱਦੇ ਨੂੰ ਪੂਰਨ ਰੂਪ ਵਿਚ ਹੁੰਗਾਰਾ ਮਿਲਿਆ। ਹਸਪਤਾਲ ਅਤੇ ਮੈਡੀਕਲ ਸਟੋਰ ਸੇਵਾਵਾਂ ਨੂੰ ਛੱਡ ਕੇ ਸ਼ਹਿਰ ਦੇ ਬਾਕੀ ਸਾਰੇ ਕਾਰੋਬਾਰ ਪੂਰੀ ਤੌਰ ’ਤੇ ਬੰਦ ਰਹੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਇਕਾਈ ਤਲਵੰਡੀ ਭਾਈ ਦੇ ਪ੍ਰਧਾਨ ਤੇਜਿੰਦਰ ਸਿੰਘ ਬਰਾੜ, ਸਾਝਾ ਮੋਰਚਾ ਕਮੇਟੀ ਦੇ ਆਗੂ ਸੰਦੀਪ ਸਿੰਘ ਢਿੱਲੋਂ ਨੇ ਸ਼ਹਿਰ ਦੇ ਸਮੂਹ ਕਾਰੋਬਾਰੀਆਂ ਵੱਲੋਂ ਦਿੱਤੇ ਸਹਿਯੋਗ ਲਈ ਸਭ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਚੰਡੀਗੜ੍ਹ ਦੀਆਂ ਕੁੜੀਆਂ ਦਾ ਵੱਡਾ ਕਾਰਾ, ਕਾਲ ਗਰਲ ਬਣ ਬਜ਼ੁਰਗ ਨੂੰ ਲੈ ਗਈਆਂ ਹੋਟਲ ’ਚ, ਪੂਰਾ ਸੱਚ ਜਾਣ ਉੱਡਣਗੇ ਹੋਸ਼
ਉਨ੍ਹਾਂ ਕਿਹਾ ਕਿ ਮਨਸੂਰਵਾਲ ਨੇੜੇ ਸ਼ਰਾਬ ਫੈਕਟਰੀ ਵੱਲੋਂ ਇਲਾਕੇ ਦੇ ਪਾਣੀ ਅਤੇ ਹਵਾ ਨੂੰ ਦੂਸ਼ਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿ ਸ਼ਰਾਬ ਫੈਕਟਰੀ ਖ਼ਿਲਾਫ਼ ਪਿਛਲੇ ਇਕ ਮਹੀਨੇ ਤੋਂ ਸੰਘਰਸ਼ ਆਰੰਭਿਆ ਹੋਇਆ ਹੈ, ਜਦੋਂ ਤੱਕ ਸ਼ਰਾਬ ਫੈਕਟਰੀ ਬੰਦ ਨਹੀਂ ਕੀਤੀ ਜਾਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਅੱਜ ਇਸ ਫੈਕਟਰੀ ਦੇ ਵਿਰੋਧ ਵਿਚ ਤਲਵੰਡੀ ਭਾਈ ਨੂੰ ਪੂਰਨ ਤੌਰ ’ਤੇ ਬੰਦ ਰੱਖਿਆ ਗਿਆ ਹੈ, ਜਿਸ ਦਾ ਭਰਵਾਂ ਹੁੰਗਾਰਾ ਮਿਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ’ਚ ਐੱਸ. ਆਈ. ਤੇ ਕਾਂਸਟੇਬਲ ਦੀਆਂ ਅਸਾਮੀਆਂ ਲਈ ਪ੍ਰੀਖਿਆ ਦੀਆਂ ਤਾਰੀਖ਼ਾਂ ਦਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।