ਤਲਵੰਡੀ ਸਾਬੋ: ਦੋ ਬੱਸਾਂ ਦੀ ਆਪਸੀ ਟੱਕਰ ’ਚ 9 ਸਵਾਰੀਆਂ ਜ਼ਖ਼ਮੀ

08/14/2021 4:54:02 PM

ਤਲਵੰਡੀ ਸਾਬੋ (ਮੁਨੀਸ਼): ਪੈਟਰੋਲ ਪੰਪ ਤੋਂ ਨਿਕਲ ਰਹੀ ਇੱਕ ਗੱਡੀ ਨੂੰ ਬਚਾਉਣ ਦੇ ਚੱਕਰ ਵਿੱਚ ਇੱਕ ਸਰਕਾਰੀ ਅਤੇ ਪ੍ਰਾਈਵੇਟ ਬੱਸ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ  ਇੱਕ ਛੋਟੇ ਬੱਚੇ ਸਮੇਤ 9 ਵਿਅਕਤੀ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਜ਼ਖਮੀਆਂ ਵਿੱਚੋਂ 2 ਦੀ ਹਾਲਤ ਗੰਭੀਰ ਹੋਣ ਕਾਰਣ ਉਨ੍ਹਾਂ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

Shyna

This news is Content Editor Shyna