ਜ਼ਿਮਨੀ ਚੋਣਾਂ ''ਚ ਹੁੰਝਾ ਫੇਰ ਜਿੱਤ ਹਾਸਲ ਕਰੇਗੀ ਕਾਂਗਰਸ : ਕਾਂਗੜ

09/24/2019 3:10:54 PM

ਤਲਵੰਡੀ ਸਾਬੋ (ਮਨੀਸ਼) : ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਵਿਚ 4 ਸੀਟਾਂ 'ਤੇ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ ਹੈ। ਪੰਜਾਬ ਦੇ ਮਾਲ ਮੰਤਰੀ ਤਲਵੰਡੀ ਸਾਬੋ ਦੀ ਗੁਰੂ ਕਾਂਸ਼ੀ ਯੂਨੀਵਰਸਿਟੀ ਵਿਚ ਰੁਜ਼ਗਾਰ ਮੇਲੇ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸਨ। ਉਥੇ ਹੀ  ਗੁਰਪ੍ਰੀਤ ਸਿੰਘ ਕਾਂਗੜ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਉਠ ਰਹੇ ਬਾਗੀ ਸੁਰਾਂ 'ਤੇ ਕਿਹਾ ਕਿ ਪਾਰਟੀ ਦੇ ਸੋਚ-ਸਮਝ ਕੇ ਹੀ ਉਮੀਦਵਾਰਾਂ ਨੂੰ ਟਿੱਕਟਾਂ ਦਿੱਤੀਆ ਹਨ।

ਇਸ ਦੌਰਾਨ ਕਾਂਗੜ ਨੇ ਗੁਰਦਾਸ ਮਾਨ ਵੱਲੋਂ ਕੈਨੇਡਾ ਵਿਚ ਸਿੱਖ ਭਾਈਚਾਰੇ ਲਈ ਵਰਤੀ ਗਈ ਭਾਸ਼ਾ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਿਸ  ਇਨਸਾਨ ਨੇ ਪੰਜਾਬੀ ਨੂੰ, ਪੰਜਾਬ ਨੂੰ, ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕੀਤਾ ਸੀ, ਉਸ ਨੇ ਅਜਿਹਾ ਕਹਿ ਕੇ ਆਪਣੀ ਜ਼ਿੰਦਗੀ ਦੀ ਸਾਰੀ ਕਮਾਈ ਮਿੱਟੀ ਵਿਚ ਰੋਲ ਕੇ ਰੱਖ ਦਿੱਤੀ।

ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੂਰੇ ਦੇਸ਼ ਵਿਚ ਹਿੰਦੀ ਭਾਸ਼ਾ ਲਾਗੂ ਕਰਨ ਦੇ ਦਿੱਤੇ ਬਿਆਨ ਦੀ ਹਮਾਇਤ 'ਚ ਪੰਜਾਬੀ ਗਾਇਕ ਗੁਰਦਾਸ ਮਾਨ ਉਤਰੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਦੇਸ਼-ਵਿਦੇਸ਼ ਵਿਚ ਲਗਾਤਾਰ ਵਿਰੋਧ ਹੋ ਰਿਹਾ ਹੈ।


cherry

Content Editor

Related News