ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਲਤਾਨਪੁਰ ਲੋਧੀ ਦਾ ਨਾਂ ਬਦਲਣ ਦੀ ਕੀਤੀ ਮੰਗ

Saturday, Oct 26, 2019 - 12:58 PM (IST)

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਸੁਲਤਾਨਪੁਰ ਲੋਧੀ ਦਾ ਨਾਂ ਬਦਲਣ ਦੀ ਕੀਤੀ ਮੰਗ

ਤਲਵੰਡੀ ਸਾਬੋ (ਮਨੀਸ਼) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਿਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਡੇ ਪੱਧਰ 'ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਚਲਦਿਆਂ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦਾ ਨਾਂ ਹੁਣ ਤੋਂ ਸੁਲਤਾਨਪੁਰ ਲੋਧੀ ਸਾਹਿਬ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜੇ ਜ਼ਰੂਰਤ ਪਈ ਤਾਂ ਅਕਾਲ ਤਖ਼ਤ ਸ਼੍ਰੋਮਣੀ ਕਮੇਟੀ ਨਾਲ ਵੀ ਤਾਲਮੇਲ ਕਰੇਗਾ।

ਉਧਰ ਦੂਜੇ ਪਾਸੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ 9 ਨਵੰਬਰ ਨੂੰ ਪਾਕਿਸਤਾਨ ਦਾ ਲਾਂਘਾ ਖੋਲ੍ਹੇ ਜਾਣ ਦੀ ਖੁਸ਼ੀ ਪ੍ਰਗਟ ਕਰਦੇ ਹੋਏ ਦੋਵਾਂ ਸਰਕਾਰਾਂ ਦਾ ਧੰਨਵਾਦ ਕੀਤਾ ਹੈ।  ਉਨ੍ਹਾਂ ਕਿਹਾ ਕਿ ਸਿੱਖਾਂ ਲੰਮੇ ਸਮੇਂ ਤੋਂ ਅਧੂਰੀ ਪਈ ਮੰਗ ਪੂਰੀ ਹੋ ਗਈ ਹੈ ਤੇ ਇਸ ਮੰਗ ਨੂੰ ਪੂਰਾ ਕਰਨ ਵਾਲੇ ਹਰ ਵਿਅਕਤੀ ਦਾ ਧੰਨਵਾਦ ਕਰਦੇ ਹਾਂ।


author

cherry

Content Editor

Related News