ਗਲੀ ''ਚ ਜਾ ਰਹੀ ਕੁੜੀ ਨਾਲ ਹੈਵਾਨੀਅਤ, ਕੀਤਾ ਸਮੂਹਿਕ ਜਬਰ-ਜ਼ਿਨਾਹ

7/23/2020 9:28:08 AM

ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ ਇਲਾਕੇ ਦੇ ਇੱਕ ਪਿੰਡ 'ਚ ਨਾਬਾਲਗ ਕੁੜੀ ਨਾਲ ਦੋ ਵਿਅਕਤੀਆਂ ਵਲੋਂ ਸਮੂਹਿਕ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਤਲਵੰਡੀ ਸਾਬੋ ਪੁਲਸ ਨੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਂ : ਪਤੀ ਨੇ ਪ੍ਰੇਮਿਕਾ ਨਾਲ ਇਤਰਾਜ਼ਯੋਗ ਵੀਡੀਓ ਬਣਾ ਪਤਨੀ ਨੂੰ ਭੇਜੀ, ਦੇਖ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ

ਇਸ ਸਬੰਧੀ ਪੀੜਤਾ ਨੇ ਪੁਲਸ ਕੋਲ ਦਰਜ ਕਰਵਾਏ ਬਿਆਨ 'ਚ ਦੱਸਿਆ ਕਿ ਉਹ ਕਿਸੇ ਦੇ ਘਰੋਂ ਕਿਤਾਬ ਲੈਣ ਜਾ ਰਹੀ ਸੀ ਤੇ ਉਸ ਨੂੰ ਇਕੱਲੀ ਦੇਖ ਕੇ ਗੁਰਨਾਮ ਸਿੰਘ ਤੇ ਗੋਰਾ ਸਿੰਘ ਨਾਮਕ ਦੋ ਵਿਅਕਤੀਆਂ ਨੇ ਉਸਨੂੰ ਗਲੀ 'ਚ ਘੇਰ ਕੇ ਕਿਸੇ ਇਕਾਂਤ ਜਗ੍ਹਾਂ 'ਤੇ ਲਿਜਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਕੁੜੀ ਦੇ ਬਿਆਨਾਂ 'ਤੇ ਤਲਵੰਡੀ ਸਾਬੋ ਪੁਲਸ ਨੇ ਕਥਿਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ। ਜਾਂਚ ਅਧਿਕਾਰੀ ਮਹਿਲਾ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋਂ :ਹਥਣੀ ਤੋਂ ਬਾਅਦ ਗਾਂ ਨੇ ਖਾਧਾ ਵਿਸਫੋਟਕ, ਮੂੰਹ ਦੇ ਉਡ ਗਏ ਚੀਥੜੇ


Baljeet Kaur

Content Editor Baljeet Kaur