J&K ''ਚੋਂ ਧਾਰਾ 370 ਹਟਾਉਣ ''ਤੇ ਚੰਡੀਗੜ੍ਹ ਮੰਗ-ਪੱਤਰ ਦੇਣ ਜਾ ਰਹੇ ਕਿਸਾਨਾਂ ਨੂੰ ਪੁਲਸ ਨੇ ਰੋਕਿਆ
Sunday, Sep 15, 2019 - 01:08 PM (IST)

ਤਲਵੰਡੀ ਸਾਬੋ (ਮਨੀਸ਼) : ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਉਪਰੰਤ ਕਸ਼ਮੀਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਸਵੇਰੇ ਤਲਵੰਡੀ ਸਾਬੋ ਪੁਲਸ ਨੇ ਜ਼ਬਰੀ ਰੋਕ ਲਿਆ, ਜਿਸ ਕਾਰਨ ਕਿਸਾਨਾਂ ਨੇ ਥਾਣਾ ਚੌਂਕ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇਸ ਦੌਰਾਨ ਗੱਲਬਾਤ ਕਰਦੇ ਹੋਏ ਐਸ.ਪੀ. ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਿਦਾਇਤਾਂ ਮੁਤਾਬਕ ਹੀ ਇਨ੍ਹਾਂ ਕਿਸਾਨਾਂ ਨੂੰ ਰੋਕਿਆ ਗਿਆ ਹੈ।