ਵੱਡੀ ਖ਼ਬਰ: ਤਲਵੰਡੀ ਸਾਬੋਂ ਵਿਖੇ ਨਿਹੰਗ ਸਿੰਘਾਂ ਵਲੋਂ ਸਿੱਖ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਵੀਡੀਓ)

Thursday, Apr 15, 2021 - 01:32 PM (IST)

ਵੱਡੀ ਖ਼ਬਰ: ਤਲਵੰਡੀ ਸਾਬੋਂ ਵਿਖੇ ਨਿਹੰਗ ਸਿੰਘਾਂ ਵਲੋਂ ਸਿੱਖ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਵੀਡੀਓ)

ਬਠਿੰਡਾ (ਕੁਨਾਲ ਬਾਂਸਲ): ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਾਹਰ ਨਿਹੰਗ ਸਿੰਘਾਂ ਵਲੋਂ ਇਕ ਸਿੱਖ ਵਿਅਕਤੀ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਿਹੰਗ ਸਿੰਘ ਵਲੋਂ 30 ਸਾਲ ਦੇ ਅਤਿੰਦਰਪਾਲ ਸਿੰਘ ਦੇ ਖੱਬੇ ਹੱਥ ’ਤੇ ਵਾਰ ਕੀਤਾ ਗਿਆ ਹੈ ਜਿਸ ਕਾਰਨ ਉਸ ਦੇ ਹੱਥ ’ਤੇ ਸੱਟ ਲੱਗ ਗਈ। ਪੀੜਤ ਵਿਅਕਤੀ ਦੇ ਹੱਥ ’ਤੇ ਪਲਾਸਟਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: 'ਲਵ' ਨੇ 65 ਲੱਖ ਖ਼ਰਚ ਕੇ ਆਸਟ੍ਰੇਲੀਆ ਭੇਜੀ ਪਤਨੀ, ਹੁਣ ਪਤੀ ਨੂੰ ਸੱਦਣ ਦੀ ਬਜਾਏ ਤੋੜਿਆ ਨਾਤਾ

 

ਖ਼ਬਰ ਲਿਖੇ ਜਾਣ ਤੱਕ ਇਸ ਸਬੰਧੀ ਕੋਈ ਵੇਰਵਾ ਸਾਹਮਣੇ ਨਹੀਂ ਆ ਸਕਿਆ ਅਤੇ ਹਮਲਾਵਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਾਂ ਨਹੀਂ ਇਸ ਤੋਂ ਇਲਾਵਾ ਨਿਹੰਗ ਸਿੰਘ ਨੇ ਇਹ ਹਮਲਾ ਕਿਉਂ ਕੀਤਾ ਇਸ ਸਬੰਧੀ ਵੀ ਫ਼ਿਲਹਾਲ ਕੋਈ ਪੁਸ਼ਟੀ ਨਹੀਂ ਹੋ ਸਕੀ।

ਇਹ ਵੀ ਪੜ੍ਹੋ: 3 ਲੱਖ ਲਾ ਕੇ ਸਹੁਰੇ ਤੋਰੀ ਧੀ, ਦਾਜ ਦੇ ਲੋਭੀਆਂ ਨੇ ਦਿੱਤੀ ਖ਼ੌਫ਼ਨਾਕ ਮੌਤ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ


author

Shyna

Content Editor

Related News