ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਵਧਾਈ ਗਈ ਸੁਰੱਖਿਆ

Monday, Aug 31, 2020 - 11:22 AM (IST)

ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਵਧਾਈ ਗਈ ਸੁਰੱਖਿਆ

ਤਲਵੰਡੀ ਸਾਬੋ (ਮੁਨੀਸ਼) : ਖਾਲਿਸਤਾਨ ਪੱਖੀ ਸੰਗਠਨ ਸਿੱਖ ਫ਼ਾਰ ਜਸਟਿਸ ਵਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੁਆਲੇ ਵੱਡੀ ਗਿਣਤੀ ਚ ਪੁਲਸ ਤਾਇਨਾਤ ਕੀਤੀ ਗਈ ਹੈ। ਡੀ. ਐੱਸ. ਪੀ. ਤਲਵੰਡੀ ਸਾਬੋ ਨਰਿੰਦਰ ਸਿੰਘ ਖੁਦ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਇੱਥੇ ਦੱਸ ਦੇਈਏ ਕਿ 14 ਅਗਸਤ ਨੂੰ ਪੰਨੂੰ ਸਮਰਥਕਾਂ ਵਲੋਂ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ ਦਾਦਾਗਿਰੀ: ਜਨਾਨੀ ਨਾਲ ਗਲਤ ਕੰਮ ਕਰਨ ਦੀ ਵੀਡੀਓ ਵਾਇਰਲ, ਮੁਨਸ਼ੀ ਬਰਖ਼ਾਸਤ


author

Baljeet Kaur

Content Editor

Related News