ਰੰਜਿਸ਼ ਤਹਿਤ ਨੌਜਵਾਨ ਦੀ ਕੀਤੀ ਕੁੱਟਮਾਰ, ਪੈਸੇ ਲੈ ਕੇ ਹੋਏ ਰਫੂਚੱਕਰ (ਤਸਵੀਰਾਂ)
Monday, Apr 22, 2019 - 05:05 PM (IST)
![ਰੰਜਿਸ਼ ਤਹਿਤ ਨੌਜਵਾਨ ਦੀ ਕੀਤੀ ਕੁੱਟਮਾਰ, ਪੈਸੇ ਲੈ ਕੇ ਹੋਏ ਰਫੂਚੱਕਰ (ਤਸਵੀਰਾਂ)](https://static.jagbani.com/multimedia/2019_4image_17_04_327343837bth2.jpg)
ਤਲਵੰਡੀ ਸਾਬੋ (ਗਰਗ) - ਤਲਵੰਡੀ ਸਾਬੋ ਦੀ ਵਿਧਾਇਕ ਬਲਜਿੰਦਰ ਕੌਰ ਦੇ ਜੱਦੀ ਪਿੰਡ ਜਗਾ ਰਾਮ ਤੀਰਥ 'ਚ ਪੁਰਾਣੀ ਰੰਜਿਸ਼ ਦੇ ਤਹਿਤ ਇਕ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦੇਣ ਅਤੇ ਪੈਸੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਤਲਵੰਡੀ ਸਾਬੋ ਦੀ ਪੁਲਸ ਨੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 4 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਕਥਿਤ ਦੋਸ਼ੀਆਂ ਵਲੋਂ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆਂ 'ਤੇ ਬਹੁਤ ਹੀ ਤੇਜ਼ੀ ਨਾਲ ਵਾਈਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਵਾਸੀ ਜਗਾ ਰਾਮ ਤੀਰਥ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਭਰਾ ਗੁਰਦਿੱਤ ਸਿੰਘ ਕੋਲ ਬਠਿੰਡਾ ਪੈਸੇ ਫੜਾਉਣ ਲਈ ਜਾ ਰਿਹਾ ਸੀ।
ਰਸਤੇ 'ਚ ਉਸ ਦੇ ਪਿੱਛੇ ਮੋਟਰਸਾਈਕਲਾਂ 'ਤੇ ਆ ਰਹੇ ਪਿੰਡ ਦੇ ਹੀ ਨੌਜਵਾਨਾਂ ਨੇ ਉਸ ਨੂੰ ਘੇਰ ਕੇ ਕੁੱਟਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਕੁੱਟਮਾਰ ਕਰਨ ਤੋਂ ਬਾਅਦ ਉਕਤ ਨੌਜਵਾਨ ਉਸ ਦੇ ਕੁੜਤੇ ਦੀ ਜੇਬ 'ਚੋਂ 20 ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ। ਪੀੜਤ ਗੁਰਸੇਵਕ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਉਂਦੇ ਹੋਏ ਮੁਲਜ਼ਮਾਂ ਖਿਲਾਫ ਸਖਤ ਕਰਵਾਈ ਕਰਨ ਦੀ ਮੰਗ ਕੀਤੀ ਹੈ।