ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ

Friday, Apr 19, 2019 - 04:33 PM (IST)

ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ (ਮਨੀਸ਼) : ਸਬ-ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਆਰਥਿਕ ਤੰਗੀ ਚਲਦਿਆਂ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਅਮ੍ਰਿੰਤਪਾਲ ਸਿੰਘ ਦੇ ਸਿਰ 'ਤੇ ਕਰੀਬ 4 ਲੱਖ ਦਾ ਕਰਜ਼ਾ ਸੀ ਅਤੇ ਅਮ੍ਰਿੰਤਪਾਲ ਸਿੰਘ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਮ੍ਰਿਤਕ ਨੇ ਆਪਣੀਆਂ ਭੈਣਾਂ ਦੇ ਵਿਆਹ ਸਮੇਂ ਕਰਜ਼ਾ ਚੁੱਕਿਆ ਸੀ, ਜਿਸ ਕਰਕੇ ਉਸ ਦੇ ਸਿਰ 'ਤੇ ਕਰਜ਼ਾ ਚੜ੍ਹਿਆ ਹੋਇਆ ਸੀ ਤੇ ਅੱਜ ਉਸ ਨੇ ਆਪਣੇ ਘਰ ਵਿਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।

ਪਿੰਡ ਵਾਸੀਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਕਰਜ਼ੇ ਕਾਰਨ ਅਕਸਰ ਪ੍ਰੇਸ਼ਾਨ ਰਹਿੰਦਾ ਸੀ ਤੇ ਮਜ਼ਦੂਰੀ ਕਰਕੇ ਘਰ ਦਾ ਖਰਚਾ ਚਲਾਉਂਦਾ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਮਜ਼ਦੂਰ ਨੌਜਵਾਨ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।


author

cherry

Content Editor

Related News