ਦੁਖਦਾਇਕ ਖ਼ਬਰ: ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਦੀ ਮੌਤ

12/03/2020 6:27:31 PM

ਤਲਵੰਡੀ ਸਾਬੋ (ਮੁਨੀਸ਼): ਦਿੱਲੀ ਦੇ ਟਿੱਕਰੀ ਬਾਰਡਰ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਕਿਸਾਨਾਂ 'ਚੋਂ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ ਲਖਵੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਲਾਸ਼ ਪੀ.ਜੀ. ਆਈ. ਰੋਹਤਕ ਵਿਖੇ ਰੱਖੀ ਗਈ ਹੈ।ਭਾਕਿਯੂ (ਉਗਰਾਹਾਂ) ਦੇ ਆਗੂ ਬਿੰਦਰ ਸਿੰਘ ਨੇ ਉਕਤ ਪੱਤਰਕਾਰ ਨੂੰ ਫੋਨ ਤੇ ਦੱਸਿਆ ਕਿ ਜਥੇਬੰਦੀ ਦੇ ਉਕਤ ਕਿਸਾਨ ਨੂੰ ਜਥੇਬੰਦੀ ਨੇ ਸ਼ਹੀਦ ਐਲਾਨਦਿਆਂ ਸਰਕਾਰ ਤੋਂ 10 ਲੱਖ ਮੁਆਵਜੇ ਅਤੇ ਪਰਿਵਾਰਿਕ ਮੈਂਬਰ ਲਈ ਸਰਕਾਰੀ ਨੌਕਰੀ ਮੰਗੀ ਹੈ।

ਇਹ ਵੀ ਪੜ੍ਹੋ:  ਕਿਸਾਨ ਧਰਨੇ 'ਚ ਸ਼ਾਮਲ ਬਜ਼ੁਰਗ ਬੇਬੇ ਨੇ ਕੰਗਣਾ ਰਣੌਤ ਨੂੰ ਦਿੱਤਾ ਮੋੜਵਾਂ ਜਵਾਬ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨ ਦਿੱਲੀ ਧਰਨੇ 'ਤੇ ਗਏ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਦੇ ਕਿਸਾਨ ਦੀ ਮੌਤ ਹੋ ਗਈ ਸੀ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪਿੰਡ ਬੱਛੋਆਣਾ ਦਾ ਕਿਸਾਨ ਗੁਰਜੰਟ ਸਿੰਘ ਪੁੱਤਰ ਰਾਮ ਸਿੰਘ (60) ਜੋ ਕਿ ਜਥੇਬੰਦੀ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਸੀ ਅਤੇ ਪਿਛਲੇ ਸਮੇਂ ਤੋਂ ਕੇਂਦਰ ਸਰਕਾਰ ਖ਼ਿਲਾਫ ਆਰਡੀਨੈਂਸ ਲਾਗੂ ਕਰਨ ਦੇ ਚੱਲ ਰਹੇ ਸੰਘਰਸ਼ 'ਚ ਵੀ ਸਰਗਰਮ ਸੀ ਅਤੇ ਪਿਛਲੀ 26 ਨਵੰਬਰ ਤੋਂ ਦਿੱਲੀ 'ਚ ਸੰਘਰਸ਼ਸ਼ੀਲ ਸੀ। ਬੀਤੇ ਦਿਨੀਂ ਉਕਤ ਕਿਸਾਨ ਬੀਮਾਰ ਹੋ ਗਿਆ, ਜਿਸ ਨੂੰ ਬਹਾਦਰਗੜ੍ਹ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਰੋਹਤਕ ਲਈ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਜਵਾਨ ਪੁੱਤ ਦੇ ਸਿਹਰਾ ਸਜਾਉਣ ਦੀ ਬਜਾਏ ਸੰਗਲਾਂ ਨਾਲ ਬੰਨ੍ਹਣ ਲਈ ਮਜ਼ਬੂਰ ਹੋਈ ਇਹ ਵਿਧਵਾ ਮਾਂ


Shyna

Content Editor

Related News