ਸ਼ਗਨ ਲੈਣ ਮਗਰੋਂ ਕੈਪਟਨ ''ਤੇ ਪਹਿਲੀ ਵਾਰ ਵਰ੍ਹੀ ਬਲਜਿੰਦਰ ਕੌਰ (ਵੀਡੀਓ)
Saturday, Mar 16, 2019 - 05:28 PM (IST)
ਤਲਵੰਡੀ ਸਾਬੋ(ਮਨੀਸ਼)— ਤਲਵੰਡੀ ਸਾਬੋ ਤੋਂ 'ਆਪ' ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕੈਪਟਨ ਸਰਕਾਰ ਅਤੇ ਚੋਣ ਕਮਿਸ਼ਨ 'ਤੇ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਬੀਤੇ ਦਿਨੀਂ ਵਿਧਾਨਸਭਾ ਹਲਕਾ ਪੱਟੀ ਵਿਚ ਇਕ ਕੁੜੀ ਨੂੰ ਅਗਵਾ ਕਰਨ ਆਏ 6 ਕਾਰ ਸਵਾਰਾਂ ਤੋਂ ਕੁੜੀ ਨੂੰ ਬਚਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਚੇਤਨ ਸਿੰਘ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ 48 ਘੰਟਿਆਂ ਵਿਚ ਫੜੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀ 48 ਘੰਟੇ ਵਿਚ ਨਹੀਂ ਫੜੇ ਜਾਂਦੇ ਤਾਂ ਆਮ ਆਦਮੀ ਪਾਰਟੀ ਸੰਘਰਸ਼ ਕਰੇਗੀ।
ਬਲਜਿੰਦਰ ਕੌਰ ਨੇ ਕਿਹਾ ਕਿ ਜਿਵੇਂ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕੁੜੀਆਂ ਸੁਰੱਖਿਅਤ ਨਹੀਂ ਸਨ। ਉਸੇ ਤਰ੍ਹਾਂ ਹੁਣ ਕਾਂਗਰਸ ਸਰਕਾਰ ਦੌਰਾਨ ਵੀ ਕੁੜੀਆਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੀ ਅਕਾਲੀਆਂ ਦੇ ਨਕਸ਼-ਏ-ਕਦਮਾਂ 'ਤੇ ਚੱਲ ਰਹੀ ਹੈ।