ਐੱਸ.ਜੀ.ਪੀ. ਸੀ. ਚੋਣਾਂ ਨੂੰ ਲੈ ਕੇ ''ਆਪ'' ਵਿਧਾਇਕਾ ਬਲਜਿੰਦਰ ਕੌਰ ਦਾ ਵੱਡਾ ਬਿਆਨ
Sunday, Oct 11, 2020 - 06:19 PM (IST)
ਤਲਵੰਡੀ ਸਾਬੋ (ਮਨੀਸ਼) : ਆਮ ਆਦਮੀ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਨਹੀਂ ਲੜੇਗੀ। 'ਆਪ' ਵਿਧਾਇਕਾ ਅਤੇ ਮਹਿਲਾ ਵਿੰਗ ਦੀ ਆਗੂ ਬਲਜਿੰਦਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸ਼੍ਰੋਮਣੀ ਕਮੇਟੀ ਚੋਣਾਂ 'ਚ ਕੋਈ ਦਿਲਚਸਪੀ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਚੋਣਾਂ ਤੋ ਪਹਿਲਾਂ ਸਰਕਾਰ ਨੂੰ ਕੋਰੋਨਾ ਕਰਕੇ ਪੱਟੜੀ ਤੋਂ ਉਤਰੀ ਲੋਕਾਂ ਦੀ ਜ਼ਿੰਦਗੀ ਠੀਕ ਕਰਨੀ ਚਾਹੀਦੀ ਹੈ।
'ਆਪ' ਵਿਧਾਇਕਾ ਬਲਜਿੰਦਰ ਕੌਰ ਨੇ ਦੱਸਿਆ ਕਿ ਕੱਲ੍ਹ ਯੰਤਰ-ਮੰਤਰ ਤੇ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲ਼ਾਫ ਰੋਸ ਪ੍ਰਦਰਸ਼ਨ ਕਰੇਗੀ, ਜਿੱਥੇ ਪੰਜਾਬ ਤੋਂ ਸਾਥੀ ਵੱਡੀ ਗਿਣਤੀ 'ਚ ਪੁੱਜਣਗੇ।
ਇਹ ਵੀ ਪੜ੍ਹੋ: ਦੁਖ਼ਦ ਖ਼ਬਰ: ਫਿਰੋਜ਼ਪੁਰ ਦੀ ਕੁੜੀ ਦੀ ਕੈਨੇਡਾ 'ਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ
ਕੈਪਟਨ ਅਮਰਿੰਦਰ ਸਿੰਘ ਦੇ ਕੋਲਾ ਖ਼ਤਮ ਹੋਣ ਦੇ ਬਿਆਨ 'ਤੇ ਉਨ੍ਹਾਂ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਾਂਗਰਸ ਦੋਗਲੀ ਰਾਜਨੀਤੀ ਕਰ ਰਹੀ ਹੈ ਤੇ ਕਿਸਾਨਾਂ ਦੇ ਧਰਨਿਆਂ ਨੂੰ ਖ਼ਤਮ ਕਰਨ ਲਈ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਸੈਕਟਰ 'ਚ ਪੂਰੀ ਬਿਜਲੀ ਦੇਣ ਦੀ ਬਜਾਏ ਕੱਟ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸੰਘਰਸ਼ ਅੱਗੇ ਨਾਮੋਸ਼ ਹੋਣ ਲੱਗੀ ਕੇਂਦਰ ਸਰਕਾਰ, ਕਿਸਾਨਾਂ ਨੂੰ ਮੀਟਿੰਗ ਲਈ ਮੁੜ ਭੇਜਿਆ ਸੱਦਾ