ਤਲਵੰਡੀ ਸਾਬੋ 'ਚ 2 ਬੈਂਕ ਮੁਲਾਜ਼ਮਾਂ ਸਮੇਤ 6 ਕੋਰੋਨਾ ਮਰੀਜ਼ ਮਿਲੇ

Wednesday, Aug 05, 2020 - 08:53 PM (IST)

ਤਲਵੰਡੀ ਸਾਬੋ 'ਚ 2 ਬੈਂਕ ਮੁਲਾਜ਼ਮਾਂ ਸਮੇਤ 6 ਕੋਰੋਨਾ ਮਰੀਜ਼ ਮਿਲੇ

ਤਲਵੰਡੀ ਸਾਬੋ (ਮੁਨੀਸ਼) : ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਅੱਜ ਤਲਵੰਡੀ ਸਾਬੋ ਦੇ ਇਕ ਬੈਂਕ ਦੇ 2 ਮੁਲਾਜ਼ਮਾਂ ਸਮੇਤ 5 ਮਰੀਜ਼ ਕੋਰੋਨਾ ਪਾਜ਼ੇਟਿਵ ਮਿਲੇ ਹਨ, ਜਦੋਂਕਿ ਨੇੜਲੇ ਪਿੰਡ ਜਗਾ ਰਾਮ ਤੀਰਥ ਦਾ ਇਕ ਵਿਅਕਤੀ ਵੀ ਕੋਰੋਨਾ ਪਾਜ਼ੇਟਿਵ ਨਿਕਲਿਆ ਹੈ। 

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1900 ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਿਨ੍ਹਾਂ ਵਿਚੋਂ 12672 ਮਰੀਜ਼ ਕੋਰੋਨਾ ਦਾ ਮਾਤ ਦੇ ਚੁੱਕੇ ਹਨ ਜਦਕਿ 5907 ਸਰਗਰਮ ਮਰੀਜ਼ਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਸਿਹਤ ਵਿਭਾਗ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ। ਸੂਬੇ ਵਿਚ ਹੁਣ ਤਕ 474 ਲੋਕਾਂ ਦੀ ਕੋਰੋਨਾ ਕਾਰਣ ਮੌਤ ਵੀ ਹੋ ਚੁੱਕੀ ਹੈ।


author

Gurminder Singh

Content Editor

Related News