ਗੈਂਗਸਟਰ ਕਹੇ ਜਾਣ 'ਤੇ ਹਰਜਿੰਦਰ ਬਿੱਟੂ ਦਾ ਕਾਂਗਰਸ-ਅਕਾਲੀਆਂ ਨੂੰ ਠੋਕਵਾਂ ਜਵਾਬ (ਵੀਡੀਓ)

12/10/2019 3:35:19 PM

ਤਲਵੰਡੀ ਸਾਬੋ (ਮਨੀਸ਼) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਇੱਕ-ਦੂਜੇ 'ਤੇ ਗੈਂਗਸਟਰਾਂ ਨਾਲ ਮਿਲੀਭੁਗਤ ਦੇ ਦੋਸ਼ ਲਗਾਉਂਦੇ ਹੋਏ ਜਿਸ ਹਰਜਿੰਦਰ ਸਿੰਘ ਬਿੱਟੂ ਦੀਆਂ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ। ਉਹ ਹੁਣ ਮੀਡੀਆ ਸਾਹਮਣੇ ਆਇਆ ਹੈ ਅਤੇ ਉਸ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ ਹੈ। ਹਰਜਿੰਦਰ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਏਗਾ।

ਹਰਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਕੈਪਟਨ ਅਤੇ ਸੁਖਬੀਰ ਬਾਦਲ ਪਤਾ ਨਹੀਂ ਕਿਸ ਆਧਾਰ 'ਤੇ ਉਸ ਨੂੰ ਗੈਂਗਸਟਰ ਦੱਸ ਰਹੇ ਹਨ, ਜਦੋਂਕਿ ਉਸ ਖਿਲਾਫ ਦਰਜ ਸਾਰੇ ਝੂਠੇ ਮਾਮਲਿਆਂ ਵਿਚੋਂ ਉਹ ਬਾਇੱਜ਼ਤ ਬਰੀ ਹੋ ਚੁੱਕਾ ਹੈ। ਉਸ ਨੇ ਸਵਾਲ ਕੀਤਾ ਕਿ ਕੈਪਟਨ ਅਤੇ ਸੁਖਬੀਰ ਅਦਾਲਤ ਤੋਂ ਵੀ ਉਪਰ ਹਨ ਜੋ ਉਸ ਨੂੰ ਗੈਂਗਸਟਰ ਦੱਸ ਰਹੇ ਹਨ।

ਹਰਜਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ 2017 ਵਿਚ ਇਸ ਕਰਕੇ ਕਾਂਗਰਸ ਵਿਚ ਸ਼ਾਮਲ ਹੋਏ ਸਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਬੇਅਦਬੀ ਦੇ ਦੋਸ਼ੀਆਂ ਅਤੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੇ ਅਜਿਹਾ ਕੁੱਝ ਨਹੀਂ ਕੀਤਾ।

ਦੱਸ ਦੇਈਏ ਕਿ ਕੈਪਟਨ ਵੱਲੋਂ ਬਾਦਲ ਪਰਿਵਾਰ ਤੇ ਮਜੀਠੀਆ ਨਾਲ ਹਰਜਿੰਦਰ ਸਿੰਘ ਬਿੱਟੂ  ਦੀਆਂ ਤਸਵੀਰਾਂ ਜਾਰੀ ਕਰਕੇ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਵੀ ਕੈਪਟਨ ਨਾਲ ਬਿੱਟੂ ਦੀਆਂ ਤਸਵੀਰਾਂ ਜਾਰੀ ਕਰਕੇ ਦੱਸਿਆ ਸੀ ਕਿ ਬਿੱਟੂ ਤਾਂ ਕਾਂਗਰਸ ਵਿਚ ਸ਼ਾਮਲ ਹੋ ਚੁੱਕਾ ਹੈ।


cherry

Content Editor

Related News