ਨਸ਼ੇ ਦੀ ਬਲੀ ਚੜ੍ਹਿਆ ਇਕ ਹੋਰ ਮਾਂ ਦਾ ਪੁੱਤ
Sunday, Dec 09, 2018 - 01:37 PM (IST)

ਤਲਵੰਡੀ ਸਾਬੋ (ਮੁਨੀਸ਼) : ਤਲਵੰਡੀ ਸਾਬੋ 'ਚ ਇਕ ਹੋਰ ਮਾਂ ਦਾ ਪੁੱਤ ਅੱਜ ਨਸ਼ੇ ਦੀ ਬਲੀ ਚੜ੍ਹਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਲਵੰਡੀ ਸਾਬੋ ਦੇ ਪਿੰਡ ਸ਼ੇਖੂ ਦੇ ਰਹਿਣ ਵਾਲੇ ਲਵਪ੍ਰੀਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਸਬੰਧੀ ਪਰਿਵਾਰਕ ਮੈਂਬਰਾਂ ਵਲੋਂ ਕੁਝ ਲੋਕਾਂ 'ਤੇ ਨਸ਼ਾ ਦੇਣ ਦਾ ਦੋਸ਼ ਲਗਾਇਆ ਜਾ ਰਿਹਾ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।