ਇਨਸਾਨੀਅਤ ਸ਼ਰਮਸਾਰ: ਤਲਵੰਡੀ ਸਾਬੋ ’ਚ 72 ਸਾਲਾ ਬਜ਼ੁਰਗ ਜਨਾਨੀ ਨਾਲ ਜਬਰ-ਜ਼ਿਨਾਹ

Tuesday, Mar 09, 2021 - 05:50 PM (IST)

ਤਲਵੰਡੀ ਸਾਬੋ (ਮਨੀਸ਼): ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਰਾਈਆ ਵਿਖੇ ਆਪਣੀ ਰਿਸ਼ਤੇਦਾਰੀ ਵਿੱਚ ਆਈ ਇੱਕ 72 ਸਾਲਾ ਬਜ਼ੁਰਗ ਜਨਾਨੀ ਨਾਲ ਜਬਰ-ਜ਼ਿਨਾਹ ਕਰਕੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਬਜ਼ੁਰਗ ਜਨਾਨੀ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਈ ਗਈ ਹੈ। ਤਲਵੰਡੀ ਸਾਬੋ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ

ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਰਾਈਆ ਵਿਖੇ ਹਰਿਆਣਾ ਦੇ ਇੱਕ ਪਿੰਡ ਤੋਂ ਆਪਣੀ ਰਿਸ਼ਤੇਦਾਰੀ ਵਿੱਚ ਆਈ ਕਰੀਬ 72 ਸਾਲਾ ਬਜ਼ੁਰਗ ਜਨਾਨੀ ਨੂੰ ਇੱਕ ਵਿਅਕਤੀ ਨੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਹੈ। ਜਾਣਕਾਰੀ ਮੁਤਾਬਕ ਬਜ਼ੁਰਗ ਜਨਾਨੀ ਪਿੰਡ ਰਾਈਆ ਵਿਖੇ ਆਪਣੇ ਪੇਕੇ ਪਿੰਡ ਕਿਸੇ ਭੋਗ ਸਮਾਗਮ ਤੇ ਆਈ ਸੀ, ਜਿਸ ਦੀ ਲੱਤ ਵਿੱਚ ਰਾੜ ਪਈ ਹੋਣ ਕਰਕੇ ਉਹ ਘਰ ਵਿੱਚ ਹੀ ਰਹਿ ਗਈ ਜਦੋਕਿ ਬਾਕੀ ਸਾਰੇ ਰਿਸ਼ਤੇਦਾਰ ਗੁਰਦੁਆਰਾ ਭੋਗ ਤੇ ਚਲੇ ਗਏ। ਘਰ ਵਿੱਚ ਇੱਕਲੀ ਜਨਾਨੀ ਹੋਣ ਦਾ ਫਾਇਦਾ ਚੁੱਕਦੇ ਹੋਏ ਪੀੜਤਾ ਦੀ ਦੂਰ ਦੇ ਰਿਸ਼ਤੇਦਾਰ ਨੇ ਘਰ ਦੇ ਕਮਰੇ ਵਿੱਚ ਲਿਜਾ ਕੇ ਜਬਰ-ਜ਼ਿਨਾਹ ਕੀਤਾ। ਜਦੋਂ ਪੀੜਤਾ ਨੇ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਸੰਗਲਾਂ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਵਿਹੜੇ ’ਚ ਘੜੀਸ ਕੇ ਭੱਜ ਗਿਆ।

ਇਹ ਵੀ ਪੜ੍ਹੋ: ਸੈਰ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦਿੱਤੀ ਦਰਦਨਾਕ ਮੌਤ

ਪੀੜਤ ਨੂੰ ਤਲਵੰਡੀ ਸਾਬੋ ਦੇ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਈਆ ਗਿਆ ਹੈ। ਪੀੜਤ ਕਾਫ਼ੀ ਸਹਿਮੀ ਤੇ ਡਰੀ ਹੋਈ ਹੈ, ਜਿਸ ਕਰਕੇ ਉਹ ਬਹੁਤਾ ਕੁੱਝ ਨਹੀ ਬੋਲ ਸਕੀ,ਜਦੋਕਿ ਤਲਵੰਡੀ ਸਾਬੋ ਦੀ ਪੁਲਸ ਨੇ ਪੀੜਤਾ ਦੇ ਬਿਆਨ ਤੇ ਕਥਿਤ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਗਾਂਧੀ ਵਿਨੀਤਾ ਆਸ਼ਰਮ 'ਚੋਂ ਭੱਜੀਆਂ ਲਗਭਗ 40 ਕੁੜੀਆਂ, ਮਚੀ ਹਫ਼ੜਾ-ਦਫੜੀ


Shyna

Content Editor

Related News