ਕਰਜ਼ੇ ਦੇ ਦੈਂਤ ਨੇ ਨਿਗਲੀ ਇਕ ਹੋਰ ਕਿਸਾਨ ਦੀ ਜ਼ਿੰਦਗੀ

Thursday, Aug 22, 2019 - 03:16 PM (IST)

ਕਰਜ਼ੇ ਦੇ ਦੈਂਤ ਨੇ ਨਿਗਲੀ ਇਕ ਹੋਰ ਕਿਸਾਨ ਦੀ ਜ਼ਿੰਦਗੀ

ਤਲਵੰਡੀ ਸਾਬੋ (ਮੁਨੀਸ਼) : ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨੱਤ ਵਿਖੇ ਕਿਸਾਨ ਕੁਲਵੀਰ ਨੇ ਕਰਜ਼ੇ ਦੇ ਬੋਝ ਦੇ ਕਾਰਣ ਖੇਤ 'ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਕੁਲਵੀਰ ਸਿੰਘ ਲਗਭਗ ਢਾਈ ਏਕੜ ਜ਼ਮੀਨ ਦਾ ਮਾਲਕ ਸੀ। ਪਿਛਲੇ ਸਮੇਂ ਦੌਰਾਨ ਫਸਲਾਂ ਨਾ ਹੋਣ ਕਾਰਣ ਉਸ ਦੇ ਸਿਰ 'ਤੇ ਕਰੀਬ 18 ਲੱਖ ਦਾ ਕਰਜ਼ਾ ਚੜ੍ਹ ਚੁੱਕਾ ਸੀ, ਜਿਸ ਕਰ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਅੱਜ ਉਸ ਨੇ ਖੇਤ 'ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ-ਹੱਤਿਆ ਕਰ ਲਈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਸਾਰਾ ਕਰਜ਼ਾ ਮੁਆਫ ਕਰ ਕੇ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ, ਇਕ ਲੜਕੀ ਤੇ ਇਕ ਲੜਕਾ ਛੱਡ ਗਿਆ ਹੈ। ਤਲਵੰਡੀ ਸਾਬੋ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।


author

cherry

Content Editor

Related News