ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਵੱਖਰੇ ਕੌਮੀ ਘਰ ਦੀ ਮੰਗ ਦਾ ਕੀਤਾ ਸਮਰਥਨ

Monday, Sep 14, 2020 - 10:01 AM (IST)

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਵੱਖਰੇ ਕੌਮੀ ਘਰ ਦੀ ਮੰਗ ਦਾ ਕੀਤਾ ਸਮਰਥਨ

ਤਲਵੰਡੀ ਸਾਬੋ/ਅੰਮ੍ਰਿਤਸਰ (ਮੁਨੀਸ਼) : ਪਿਛਲੇ ਸਮੇਂ 'ਚ ਖਾਲਿਸਤਾਨ ਲਈ ਹਾਂ ਪੱਖੀ ਹੁੰਗਾਰਾ ਭਰ ਚੁੱਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾ. ਜਥੇ. ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਇਕ ਸਮਾਗਮ ਦੌਰਾਨ ਇਕ ਵਾਰ ਫਿਰ ਸਿੱਖਾਂ ਲਈ ਵੱਖਰੇ ਕੌਮੀ ਘਰ ਦੀ ਮੰਗ ਦਾ ਸਮਰਥਨ ਕੀਤਾ ਹੈ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਦਾ ਚੈਨਲ ਯੂ-ਟਿਊਬ 'ਤੇ ਪੂਰੀ ਤਰ੍ਹਾਂ ਬਲਾਕ

ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ (ਗਰੇਵਾਲ) ਦੇ 76ਵੇਂ ਸਥਾਪਨਾ ਦਿਵਸ ਸਮਾਗਮਾਂ ਮੌਕੇ ਤਖਤ ਸਾਹਿਬ ਦੇ ਗੁਰਦੁਆਰਾ ਭਾਈ ਬੀਰ ਸਿੰਘ ਭਾਈ ਧੀਰ ਸਿੰਘ ਵਿਖੇ ਸੰਗਤਾਂ ਨੂੰ ਸੰਬੋਧਨ ਦੌਰਾਨ ਸਿੰਘ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਭਾਰਤ ਅੰਦਰ ਦਸ਼ਾ ਨੂੰ ਦੇਖਦਿਆਂ ਵੱਖਰੇ ਕੌਮੀ ਘਰ ਦੀ ਮੰਗ ਅਣਉੱਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਜ਼ਾਦੀ ਮਿਲਣ ਮੌਕੇ ਸਿੱਖਾਂ ਨੇ ਭਾਰਤ ਨਾਲ ਰਹਿਣ ਦਾ ਫੈਸਲਾ ਕੀਤਾ ਸੀ, ਕਿਉਂਕਿ ਉਨ੍ਹਾਂ ਨੂੰ ਉਮੀਦ ਸੀ ਕਿ ਇਸ ਦੇਸ਼ 'ਚ ਉਹ ਖੁਦ, ਉਨ੍ਹਾਂ ਦਾ ਧਰਮ, ਉਨ੍ਹਾਂ ਦਾ ਅਕੀਦਾ, ਮਰਿਯਾਦਾਵਾਂ ਸੁਰੱਖਿਅਤ ਰਹਿਣਗੀਆਂ ਪਰ ਨਾ ਤਾਂ ਸਿੱਖ ਇਸ ਦੇਸ਼ 'ਚ ਸੁਰੱਖਿਅਤ, ਨਾ ਸਿੱਖ ਧਰਮ, ਨਾ ਸਿੱਖ ਦਾ ਅਕੀਦਾ ਅਤੇ ਨਾ ਮਰਿਯਾਦਾਵਾਂ ਹੋਰ ਤਾਂ ਹੋਰ ਸਿੱਖਾਂ ਦੇ ਧਾਰਮਿਕ ਗ੍ਰੰਥ ਤੱਕ ਸੁਰੱਖਿਅਤ ਨਹੀਂ ਰਹੇ। ਇਸ ਲਈ ਜੇਕਰ ਸਮੇਂ-ਸਮੇਂ ਸਿੱਖ ਵੱਖਰੇ ਕੌਮੀ ਘਰ ਦੀ ਮੰਗ ਕਰਦੇ ਹਨ ਤਾਂ ਉਸ 'ਚ ਕੁਝ ਵੀ ਗਲਤ ਨਹੀਂ ਹੈ।

ਇਹ ਵੀ ਪੜ੍ਹੋ :  3 ਬੱਚਿਆਂ ਦੇ ਪਿਓ ਨੇ ਬੇਸ਼ਰਮੀ ਦੀਆਂ ਹੱਦਾਂ ਕੀਤੀਆਂ ਪਾਰ, 6 ਸਾਲਾਂ ਬੱਚੀ ਨਾਲ ਕੀਤਾ ਜਬਰ-ਜ਼ਿਨਾਹ


author

Baljeet Kaur

Content Editor

Related News