ਕੈਨੇਡਾ 'ਚ ਚੋਣ ਜਿੱਤੇ ਭਾਰਤੀਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਵਧਾਈ (ਵੀਡੀਓ)

Thursday, Oct 24, 2019 - 10:04 AM (IST)

ਤਲਵੰਡੀ ਸਾਬੋ (ਮਨੀਸ਼) : ਕੈਨੇਡਾ ਚੋਣਾਂ ਵਿਚ ਭਾਰਤੀ ਉਮੀਦਵਾਰਾਂ ਦੀ ਜਿੱਤ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਵਧਾਈ ਦਿੱਤੀ ਹੈ। ਜਥੇਦਾਰ ਨੇ ਚੁਣੇ ਗਏ ਕੈਨੇਡਾ ਸੰਸਦ ਮੈਂਬਰਾਂ ਨੂੰ ਦੇਸ਼ ਦੀ ਤਰੱਕੀ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਚੰਗੇ ਕਾਰਜ ਕਰਨ ਦੀ ਅਪੀਲ ਕੀਤੀ ਹੈ।

ਸ੍ਰੀ ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆ ਵਿਚ ਫੈਲੇ ਸਿੱਖ ਸਮਾਜ ਨੇ ਭਾਰਤ ਅਤੇ ਬਾਹਰਲੇ ਦੇਸ਼ਾਂ ਵਿਚ ਜਾ ਕੇ ਆਰਥਿਕ ਖੇਤਰ ਵਿਚ ਉਚਾ ਮੁਕਾਮ ਹਾਸਲ ਕੀਤਾ ਹੈ ਅਤੇ ਰਾਜਨੀਤੀਕ ਖੇਤਰ ਵਿਚ ਵੀ ਬੁਲੰਦੀਆਂ ਨੂੰ ਛੁਹਿਆ ਹੈ। ਜਥੇਦਾਰ ਨੇ ਕਿਹਾ ਕਿ ਕੈਨੇਡਾ ਦੀਆਂ ਚੋਣਾਂ ਵਿਚ 18 ਭਾਰਤੀਆਂ ਦਾ ਜਿੱਤਣਾ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਜਥੇਦਾਰ ਨੇ ਕਿਹਾ ਕਿ ਜਿੰਨੇ ਵੀ ਸਿੱਖ ਰਾਜਸੀ ਖੇਤਰ ਵਿਚ ਵਿਚਰ ਰਹੇ ਹਨ ਖਾਸ ਕਰਕੇ ਭਾਰਤ ਤੋਂ ਬਾਹਰ ਉਨ੍ਹਾਂ ਨੂੰ ਵਾਹਿਗੁਰੂ ਬਲ ਉਦਮ ਬਖਸ਼ਣ ਤੇ ਉਹ ਕੌਮ ਦਾ ਮਾਨ ਹੋਰ ਵਧਾਉਣ।


author

cherry

Content Editor

Related News