ਕੇਂਦਰ ਤੇ ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕਰਨ : ਗਿਆਨੀ ਹਰਪ੍ਰੀਤ ਸਿੰਘ

Saturday, Jul 06, 2019 - 10:55 AM (IST)

ਕੇਂਦਰ ਤੇ ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕਰਨ : ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ (ਮਨੀਸ਼) : ਕੇਂਦਰ ਅਤੇ ਪੰਜਾਬ ਸਰਕਾਰ ਪੰਜਾਬ 'ਚ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕਰਨ। ਇਹ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਤੋਂ ਜਾਰੀ ਕੀਤੇ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜਿਹੜਾ ਕਦੇ ਅੰਨਦਾਤਾ ਅਤੇ ਜੋ 5 ਦਰਿਆਵਾਂ ਦੀ ਧਰਤੀ ਕਹਾਉਂਦਾ ਸੀ, ਬਦਕਿਸਮਤੀ ਨਾਲ ਅੱਜ ਇਥੇ ਛੇਵਾਂ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ, ਜਿਸ ਨਾਲ ਪੰਜਾਬ ਦੀ ਜਵਾਨੀ ਨਸ਼ਿਆਂ 'ਚ ਗਰਕ ਹੋ ਕੇ ਆਪਣੀਆਂ ਜਾਨਾਂ ਗੁਆ ਰਹੀ ਹੈ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈ। ਇਸ ਦੀ ਤਾਜ਼ਾ ਮਿਸਾਲ ਅਟਾਰੀ ਬਾਰਡਰ ਤੋਂ 132 ਕਿਲੋ ਹੈਰੋਇਨ ਦੀ ਖੇਪ ਦਾ ਫੜੇ ਜਾਣਾ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਨਸ਼ਿਆਂ ਦੇ ਸੌਦਾਗਰ ਆਪਣੀਆਂ ਘਿਨੌਣੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਹੇ ਹਨ ਪਰ ਸਰਕਾਰਾਂ ਇਸ ਵਿਚ ਕੋਈ ਬਹੁਤੀ ਕਾਮਯਾਬੀ ਹਾਸਲ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਮਾਪੇ, ਸਮਾਜ ਸੇਵੀ ਸੰਸਥਾਵਾਂ, ਪ੍ਰਸ਼ਾਸਨ ਅਤੇ ਸਰਕਾਰਾਂ ਮਿਲ ਕੇ ਨਸ਼ਿਆਂ ਰੂਪੀ ਇਸ ਲਾਹਨਤ ਨੂੰ ਖ਼ਤਮ ਕਰਨ 'ਚ ਇਕ-ਦੂਸਰੇ ਦਾ ਸਹਿਯੋਗ ਕਰਨ ਤਾਂ ਜੋ ਅਸੀਂ ਆਪਣੇ ਦੇਸ਼ ਦੇ ਭਵਿੱਖ ਅਤੇ ਜਵਾਨੀ ਨੂੰ ਬਚਾ ਸਕੀਏ।


author

cherry

Content Editor

Related News