ਕੌਂਮਾਤਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
Friday, Oct 18, 2019 - 02:56 PM (IST)

ਤਲਵੰਡੀ ਸਾਬੋ (ਮਨੀਸ਼) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਦੇਰ ਰਾਤ ਸਿੱਖ ਕੌਮ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜਾ, ਜਿਸ ਦਾ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਅੱਜ ਸਵੇਰੇ ਇਸ ਨਗਰ ਕੀਰਤਨ ਨੂੰ ਜਾਹੋ-ਜਲਾਲ ਨਾਲ ਅਗਲੇ ਪੜਾਅ ਸਰਦੂਲਗੜ੍ਹ ਲਈ ਰਵਾਨਾ ਕੀਤਾ ਗਿਆ।
ਨਗਰ ਕੀਰਤਨ ਨੂੰ ਰਵਾਨਾ ਕਰਨ ਸਮੇਂ ਤਖ਼ਤ ਸਾਹਿਬ ਵਿਖੇ ਸੰਗਤਾਂ ਦਾ ਹੜ ਆਇਆ ਹੋਇਆ ਸੀ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ। ਨਗਰ ਕੀਰਤਨ ਨੂੰ ਰਵਾਨਾ ਕਰਨ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਜਗ੍ਹਾ-ਜਗ੍ਹਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਤੇ ਸੰਗਤਾਂ ਵਿਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।