ਸੋਹਣੀ ਦਿੱਖ ਲਈ ਕੇਸ ਕਟਵਾਉਣ ਵਾਲੇ ਨੌਜਵਾਨਾਂ ਨੂੰ ਜਥੇਦਾਰ ਦਾ ਭਾਵੁਕ ਸੰਦੇਸ਼

7/16/2020 4:47:29 PM

ਤਲਵੰਡੀ ਸਾਬੋ (ਮਨੀਸ਼ ਗਰਗ) : ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਪੂਰੀ ਦੁਨੀਆ 'ਚ ਵੱਸਦੇ ਸਿੱਖਾਂ ਵਲੋਂ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ 'ਤੇ ਰੋਸ਼ਨੀ ਪਾਉਂਦਿਆਂ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। 

ਇਹ ਵੀ ਪੜ੍ਹੋਂ : ਸਾਊਦੀ 'ਚ ਮਰੇ ਪਰਮਜੀਤ ਦੀ 4 ਮਹੀਨੇ ਬਾਅਦ ਪਿੰਡ ਪੁੱਜੀ ਲਾਸ਼, ਹੋਇਆ ਅੰਤਿਮ ਸੰਸਕਾਰ

ਇਸ ਮੌਕੇ ਉਨ੍ਹਾਂ ਨੇ ਨੌਜਵਾਨ ਨੂੰ ਭਾਵੁਕ ਸੰਦੇਸ਼ ਦਿੰਦਿਆਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਨੇ ਸਮਝਾਇਆ ਹੈ ਕਿ ਸਿੱਖਾਂ ਵਾਸਤੇ ਕੇਸਾਂ ਦੀ ਬਹੁਤ ਵੱਡੀ ਅਹਿਮੀਅਤ ਹੈ। ਉਨ੍ਹਾਂ ਕਿਹਾ ਕਿ ਕੇਸਾਂ ਤੋਂ ਬਿਨਾਂ ਸਿੱਖੀ ਨਹੀਂ ਹੈ। ਸਿੱਖ ਨੌਜਵਾਨਾਂ ਨੂੰ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਤੋਂ ਬਹੁਤ ਵੱਡਾ ਸਬਕ ਸਿੱਖਣ ਦੀ ਜਰੂਰਤ ਹੈ। ਜਿਹੜੇ ਨੌਜਵਾਨ ਸੋਹਣੇ ਦਿੱਸਣ ਦੀ ਚਾਹਤ 'ਚ ਕੇਸਾਂ ਨੂੰ ਕਤਲ ਕਰਵਾ ਰਹੇ ਹਨ ਉਨ੍ਹਾਂ ਨੂੰ ਭਾਈ ਸਾਹਿਬ ਦਾ ਜੀਵਨ ਪੜ੍ਹਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਤੋਂ ਸੋਹਣਾ ਇਸ ਦੁਨੀਆ 'ਚ ਕੋਈ ਹੋਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਭਾਈ ਤਾਰੂ ਸਿੰਘ ਜੀ ਵਰਗੇ ਬਣੋ ਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲਓ। 

ਇਹ ਵੀ ਪੜ੍ਹੋਂ : ਵੱਡੀ ਖ਼ਬਰ : ਕੋਰੋਨਾ ਦੀ ਲਪੇਟ 'ਚ ਆਇਆ ਕੈਬਨਿਟ ਮੰਤਰੀ ਬਾਜਵਾ ਦਾ ਪਰਿਵਾਰ


Baljeet Kaur

Content Editor Baljeet Kaur