ਕਰਤਾਰਪੁਰ ਲਾਂਘੇ 'ਤੇ ਨਾ ਕੀਤੀ ਜਾਵੇ ਰਾਜਨੀਤੀ : ਗਿਆਨੀ ਹਰਪ੍ਰੀਤ ਸਿੰਘ (ਵੀਡੀਓ)
Thursday, Mar 14, 2019 - 03:02 PM (IST)
ਤਲਵੰਡੀ ਸਾਬੋ(ਮਨੀਸ਼)— ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਭਾਰਤ–ਪਾਕਿਸਤਾਨ ਵਿਚਾਲੇ ਹੋ ਰਹੀ ਬੈਠਕ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਫੀ ਉਮੀਦਾਂ ਜਤਾਈਆਂ ਹਨ। ਗਿਆਨ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਲਾਂਘੇ 'ਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਰਾਜਨੀਤੀ ਨਾ ਕਰਕੇ ਇਸ ਲਾਂਘੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਨਵੰਬਰ ਤੱਕ ਖੋਲ੍ਹਣ ਦੀ ਉਮੀਦ ਜਤਾਈ ਹੈ ਤਾਂ ਜੋ ਸਿੱਖ ਸੰਗਤਾਂ ਪ੍ਰਕਾਸ਼ ਪੂਰਬ ਮੌਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।
ਉਥੇ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸ਼ੁਰੂ ਤੋਂ ਹੀ ਮੰਗ ਹੈ ਕਿ ਕਰਤਾਰਪੁਰ ਲਾਂਘੇ 'ਤੇ ਪਾਸਪੋਰਟ ਦੀ ਸ਼ਰਤ ਨਾ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਕਿਸੇ ਵੀ ਆਈ. ਕਾਰਡ 'ਤੇ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।