ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਮਾਨਵਾਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Friday, Aug 09, 2019 - 11:18 AM (IST)

ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਮਾਨਵਾਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਤਲਵੰਡੀ ਸਾਬੋ(ਮਨੀਸ਼) : ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਮਾਨਵਾਲਾ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਮਾਨਵਾਲਾ ਦੀ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਮੈਕਸ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਮਲਕੀਤ ਸਿੰਘ ਮਾਨਵਾਲਾ ਦੀ ਮੌਤ ਕਾਰਨ ਅਕਾਲੀ ਸਫਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਹਲਕਾ ਤਲਵੰਡੀ ਸਾਬੋ ਦੇ ਸਾਬਕਾ ਅਕਾਲੀ ਐੱਮ.ਐੱਲ.ਏ ਤੋਂ ਇਲਾਵਾ ਹੋਰ ਵੀ ਅਕਾਲੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।


author

cherry

Content Editor

Related News