ਜਬਰ-ਜ਼ਨਾਹ ਪੀੜਤਾ ਨੂੰ ਇਨਸਾਫ ਦਿਵਾਉਣ ਲਈ BKU ਲੱਖੋਵਾਲ ਨੇ ਘੇਰਿਆ DSP ਦਫ਼ਤਰ
Wednesday, Aug 21, 2019 - 02:19 PM (IST)

ਤਲਵੰਡੀ ਸਾਬੋ (ਮੁਨੀਸ਼) : ਜ਼ਿਲੇ ਦੀ ਇਕ ਕੁੜੀ ਨਾਲ ਜਬਰ-ਜ਼ਨਾਹ ਕਰ ਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਵਿਚ ਪੁਲਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਡੀ.ਐੱਸ.ਪੀ. ਤਲਵੰਡੀ ਸਾਬੋ ਦੇ ਦਫਤਰ ਅੱਗੇ ਰੋਸ ਧਰਨਾ ਦਿੱਤਾ ਗਿਆ।
ਆਗੂਆਂ ਨੇ ਦੱਸਿਆ ਕਿ ਇਸ ਸਬੰਧੀ ਰਾਮਾਂ ਮੰਡੀ ਪੁਲਸ ਨੇ ਵੀਡੀਓ ਵਾਇਰਲ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕੇਸ ਤਾਂ ਦਰਜ ਕੀਤਾ ਹੈ ਪਰ ਉਸ ਖ਼ਿਲਾਫ਼ ਜਬਰ-ਜ਼ਨਾਹ ਦਾ ਮਾਮਲਾ ਦਰਜ ਨਹੀਂ ਕੀਤਾ, ਜਿਸ ਕਾਰਨ ਉਹ ਅੱਜ ਡੀ. ਐੱਸ. ਪੀ. ਤਲਵੰਡੀ ਸਾਬੋ ਦਫਤਰ ਦੇ ਬਾਹਰ ਰੋਸ ਧਰਨਾ ਦੇ ਰਹੇ ਹਨ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਸਿਆਸੀ ਦਬਾਅ ਕਾਰਨ ਪੁਲਸ ਕਾਰਵਾਈ ਨਹੀਂ ਕਰ ਰਹੀ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤਕ ਪੀੜਤਾ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।