ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼

Thursday, Feb 11, 2021 - 10:34 AM (IST)

ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼

ਤਲਵੰਡੀ ਸਾਬੋ (ਮੁਨੀਸ਼) - ਤਲਵੰਡੀ ਸਾਬੋ ਦੀ ਪੁਲਸ ਨੇ ਪਿੰਡ ਲਹਿਰੀ ਦੇ ਇਕ ਵਿਅਕਤੀ ਖ਼ਿਲਾਫ਼ ਆਪਣੀ ਪਤਨੀ ਦੇ ਸਿਰ ’ਤੇ ਘੋਟਣਾ ਮਾਰ ਕੇ ਮੌਤ ਦੇ ਘਾਟ ਉਤਾਰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਕਥਿਤ ਮੁਲਜ਼ਮ ’ਤੇ ਮ੍ਰਿਤਕਾਂ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਵੀ ਲੱਗੇ ਹਨ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਰੰਜ਼ਿਸ਼ ਤਹਿਤ ਇਕ ਜਨਾਨੀ ਨੇ ਦੂਜੀ ਜਨਾਨੀ ਦੇ ਸਿਰ ’ਚ ਕੁੱਕਰ ਮਾਰ ਕੀਤਾ ਕਤਲ

ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਮਿੱਠੂ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮੰਡੀ ਕਲਾਂ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਸ ਦੀ ਭੈਣ ਜਸਵਿੰਦਰ ਕੌਰ ਕਰੀਬ 17 ਸਾਲ ਪਹਿਲਾਂ ਪਿੰਡ ਲਹਿਰੀ ਦੇ ਸੁਖਦੇਵ ਸਿੰਘ ਨਾਲ ਵਿਆਹੀ ਹੋਈ ਸੀ। ਇਨ੍ਹਾਂ ਦੇ ਦੋ ਬੱਚੇ ਸਨ ਪਰ ਸੁਖਦੇਵ ਸਿੰਘ ਅਕਸਰ ਉੁਸ ਦੀ ਭੈਣ ਦੀ ਕੁੱਟਮਾਰ ਕਰਦਾ ਰਹਿੰਦਾ ਸੀ। ਉਨ੍ਹਾਂ ਦਰਖ਼ਾਸਤ ’ਚ ਕਿਹਾ ਕਿ ਸਾਡੀ ਭੈਣ ਨੇ ਸਾਨੂੰ ਕਈ ਵਾਰ ਦੱਸਿਆ ਸੀ ਕਿ ਸੁਖਦੇਵ ਸਿੰਘ ਉਸ ਨੂੰ ਮਾਰ ਸਕਦਾ ਹੈ, ਜਿਸ ਕਰ ਕੇ ਜਸਵਿੰਦਰ ਕੌਰ ਦੀ ਮਦਦ ਚਮਕੌਰ ਸਿੰਘ ਵਾਸੀ ਕੋਰੇਆਣਾ ਕਰਦਾ ਸੀ। ਜਸਵਿੰਦਰ ਕੌਰ ਭਾਵੇਂ ਚਮਕੌਰ ਸਿੰਘ ਕੋਲ ਚਲੀ ਗਈ ਸੀ ਪਰ ਸਾਡੇ ਵਲੋਂ ਸਮਝਾਉਣ ਤੋਂ ਬਾਅਦ ਵਾਪਸ ਘਰ ਰਹਿਣ ਲੱਗ ਪਈ ਸੀ।

ਪੜ੍ਹੋ ਇਹ ਵੀ ਖ਼ਬਰ - ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾਉਣ ਦੀ ਚਾਹਵਾਨ ਸੰਗਤ ਲਈ ਅਹਿਮ ਖ਼ਬਰ

ਸ਼ਿਕਾਇਤਕਰਤਾ ਨੇ ਦੱਸਿਆ ਕਿ ਅੱਜ ਜਦੋਂ ਮੈਂ ਆਪਣੀ ਭੈਣ ਨੂੰ ਮਿਲਣ ਲਈ ਪਿੰਡ ਲਹਿਰੀ ਆਇਆ ਸੀ ਤਾਂ ਮੈਨੂੰ ਪੜਤਾਲ ਕਰਨ ’ਤੇ ਪਤਾ ਲੱਗਾ ਕਿ ਮੇਰੀ ਭੈਣ ਜਸਵਿੰਦਰ ਕੌਰ ਨੂੰ 30-31 ਜਨਵਰੀ ਦੀ ਰਾਤ ਨੂੰ ਉਸਦੇ ਪਤੀ ਸੁਖਦੇਵ ਸਿੰਘ ਨੇ ਘੋਟਣਾ ਮਾਰ ਕੇ ਕਤਲ ਕਰ ਕੇ ਲਾਸ਼ ਨੂੰ ਵੀ ਖੁਰਦ-ਬੁਰਦ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ

ਉਸ ਨੇ ਦੱਸਿਆ ਕਿ ਉਸ ਦੀ ਭੈਣ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ’ਚ ਕੁੱਝ ਹੋਰ ਲੋਕਾਂ ਦਾ ਵੀ ਹੱਥ ਹੈ। ਤਲਵੰਡੀ ਸਾਬੋ ਪੁਲਸ ਮੁਖੀ ਬਲਵਿੰਦਰ ਸਿੰਘ ਨੇ ਮਿੱਠੂ ਸਿੰਘ ਦੇ ਬਿਆਨਾਂ ’ਤੇ ਸੁਖਦੇਵ ਸਿੰਘ ਵਾਸੀ ਲਹਿਰੀ ਖ਼ਿਲਾਫ਼ ਧਾਰਾ 302,201 ਅਤੇ 120 ਬੀ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਬੱਸ ’ਚ ਦੋਸਤ ਨਾਲ ਹੋਈ ਤਕਰਾਰ ਤੋਂ ਬਾਅਦ ਕੁੜੀ ਨੇ ਨਿਗਲਿਆ ਜ਼ਹਿਰ, ਮੌਤ

ਨੋਟ- ਕਲਯੁੱਗੀ ਪਤੀ ਦਾ ਕਾਰਾ: ਪਤਨੀ ਦੇ ਸਿਰ ’ਚ ਘੋਟਣਾ ਮਾਰ ਕੀਤਾ ਕਤਲ, ਪਿੱਛੋਂ ਖੁਰਦ-ਬੁਰਦ ਕੀਤੀ ਲਾਸ਼, ਦੇ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ


author

rajwinder kaur

Content Editor

Related News