''ਪੰਜਾਬ ਬੰਦ'' ਦੌਰਾਨ ਟਾਂਡਾ ਮੁਕੰਮਲ ਤੌਰ ''ਤੇ ਕਹਿ ਰਿਹਾ ਬੰਦ, ਨੈਸ਼ਨਲ ਹਾਈਵੇਅ ''ਤੇ ਚੱਕਾ ਜਾਮ

Friday, Aug 21, 2026 - 11:11 AM (IST)

''ਪੰਜਾਬ ਬੰਦ'' ਦੌਰਾਨ ਟਾਂਡਾ ਮੁਕੰਮਲ ਤੌਰ ''ਤੇ ਕਹਿ ਰਿਹਾ ਬੰਦ, ਨੈਸ਼ਨਲ ਹਾਈਵੇਅ ''ਤੇ ਚੱਕਾ ਜਾਮ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਟਾਂਡਾ 'ਚ ਸੰਪੂਰਨ ਤੌਰ 'ਤੇ ਭਰਵਾ ਹੁੰਗਾਰਾ ਮਿਲਿਆ, ਜਿਸ ਦੌਰਾਨ ਟਾਂਡਾ ਪੂਰੀ ਤਰ੍ਹਾਂ ਬੰਦ ਰਿਹਾ। ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਮੰਗ ਨੂੰ ਲੈ ਕੀਤੇ ਗਏ ਬੰਦ ਦੌਰਾਨ ਟਾਂਡਾ ਦੇ ਮੇਨ ਬਾਜ਼ਾਰ, ਦੁਕਾਨਾਂ, ਵਿਦਿਅਕ ਅਦਾਰੇ, ਪ੍ਰਾਈਵੇਟ ਅਤੇ ਸਰਕਾਰੀ ਬੈਂਕ ਬੰਦ ਰਹੇ। 

PunjabKesari

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਇਸੇ ਦੌਰਾਨ ਨੈਸ਼ਨਲ ਹਾਈਵੇਅ ਦੀ ਪੂਰੀ ਤਰਹਾਂ ਬੰਦ ਰਿਹਾ। ਬੰਦ ਦੌਰਾਨ ਹੀ ਵੱਖ-ਵੱਖ ਸਿੱਖ ਅਤੇ ਸਮਾਜਿਕ ਜਥੇਬੰਦੀਆਂ ਨੇ ਬਿਜਲੀ ਘਰ ਚੌਂਕ ਵਿੱਚ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਟਾਂਡਾ-ਹੁਸ਼ਿਆਰਪੁਰ ਮਾਰਗ 'ਤੇ ਚੱਕਾ ਜਾਮ ਕਰਦੇ ਹੋਏ ਰੋਸ ਧਰਨਾ ਦਿੱਤਾ, ਜਿਸ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਤੋਂ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। 

PunjabKesari

ਦੱਸਣਯੋਗ ਹੈ ਕਿ ਪੰਜਾਬ ਬੰਦ ਦੌਰਾਨ ਤਤਕਾਲ ਸੇਵਾਵਾਂ ਨੂੰ ਬਹਾਲ ਰੱਖਿਆ ਗਿਆ। ਬੰਦ ਦੌਰਾਨ ਹੀ ਵੱਖ-ਵੱਖ ਜਥੇਬੰਦੀਆਂ ਨੇ ਟਾਂਡਾ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ । ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਬੰਦ ਦੇ ਸਮਰਥਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਬੰਦ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧਾਂ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ।

PunjabKesari

ਇਹ ਵੀ ਪੜ੍ਹੋ:  ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News