ਟਾਂਡਾ ''ਚ ਸਨਸਨੀਖੇਜ਼ ਘਟਨਾ, ਗੋਲ਼ੀ ਦਾ ਆਵਾਜ਼ ਸੁਣ ਕੰਬਿਆ ਇਲਾਕਾ, ਜਦੋਂ ਜਾ ਕੇ ਦੇਖਿਆ ਤਾਂ...

Tuesday, Jun 24, 2025 - 04:01 PM (IST)

ਟਾਂਡਾ ''ਚ ਸਨਸਨੀਖੇਜ਼ ਘਟਨਾ, ਗੋਲ਼ੀ ਦਾ ਆਵਾਜ਼ ਸੁਣ ਕੰਬਿਆ ਇਲਾਕਾ, ਜਦੋਂ ਜਾ ਕੇ ਦੇਖਿਆ ਤਾਂ...

ਟਾਂਡਾ ਉੜਮੁੜ, (ਵਰਿੰਦਰ ਪੰਡਤ, ਪਰਮਜੀਤ ਸਿੰਘ ਮੋਮੀ) : ਨੇੜਲੇ ਪਿੰਡ ਕਮਾਲਪੁਰ ਵਿਚ ਅੱਜ ਦੁਪਹਿਰ ਸਮੇਂ ਇਕ ਵਿਅਕਤੀ ਨੇ ਆਪਣੇ ਆਪ ਨੂੰ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੁਪਹਿਰ ਕਰੀਬ 3 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਇਕ ਵਿਅਕਤੀ ਨੇ ਕਿਸੇ ਕਾਰਨ ਰਿਵਾਲਵਰ ਨਾਲ ਆਪਣੇ ਸਿਰ ਵਿਚ ਗੋਲੀ ਮਾਰ ਲਈ। ਗੰਭੀਰ ਜ਼ਖਮੀ ਹਾਲਤ ਵਿਚ ਉਕਤ ਨੂੰ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਛਾਣ ਲਾਭ ਸਿੰਘ ਦੇ ਰੂਪ ਵਿਚ ਹੋਈ ਹੈ ਜੋ ਦੋ ਬੱਚਿਆਂ ਦਾ ਬਾਪ ਸੀ।

ਇਹ ਵੀ ਪੜ੍ਹੋ : ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ

ਇਸ ਸਬੰਧੀ ਥਾਣਾ ਟਾਂਡਾ ਦੇ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸਨਸਨੀ ਫੈਲ ਗਈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮਾਂ ਨਾਲ ਨੋਟੀਫਿਕੇਸ਼ਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News